ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਵਾਰ ਫਿਰ ਪਾਕਿਸਤਾਨ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਸੁੱਟੀ ਗਈ ਹੈ। ਇਹ ਖੇਪ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਪਿੰਡ ਗੱਟੀ ਰਾਜੋਕੇ ਦੇ ਖੇਤਾਂ ਵਿੱਚੋਂ ਮਿਲਿਆ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਜ਼ਬਤ ਕੀਤੇ ਗਏ ਹੈਰੋਇਨ ਦਾ ਵਜਨ ਕਰੀਬ ਢਾਈ ਕਿੱਲੋ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਡਰੋਨ ਸਵੇਰੇ 4:10 ‘ਤੇ ਭਾਰਤੀ ਸਰਹੱਦ ‘ਚ ਦਾਖਲ ਹੋਇਆ ਸੀ। ਸੀਮਾ ਸੁਰੱਖਿਆ ਬਲ (BSF) ਦੀ ਬਟਾਲੀਅਨ-136 ਨੇ ਪਾਕਿਸਤਾਨੀ ਡਰੋਨ ਦੀ ਹਰਕਤ ਨੂੰ ਦੇਖਦਿਆਂ ਗੋਲੀਬਾਰੀ ਕੀਤੀ। ਫਾਇਰਿੰਗ ‘ਤੋਂ ਬਾਅਦ ਡਰੋਨ ਸੁਰੱਖਿਅਤ ਪਾਕਿਸਤਾਨ ਵਾਪਸ ਪਰਤਣ ਵਿੱਚ ਕਾਮਯਾਬ ਹੋ ਗਿਆ। ਇਸ ਤੋਂ ਬਾਅਦ BSF ਨੇ ਪੰਜਾਬ ਪੁਲਿਸ ਨਾਲ ਮਿਲ ਕੇ ਸਾਂਝਾ ਸਰਚ ਅਭਿਆਨ ਚਲਾਇਆ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਮੁੜ ਪਾਕਿ ਡਰੋਨ ਦਾਖ਼ਲ, ਪੁਲਿਸ-BSF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤਾ ਕਾਬੂ
ਐਤਵਾਰ ਸਵੇਰੇ ਸਰਚ ਆਪਰੇਸ਼ਨ ਦੌਰਾਨ ਸੁਰੱਖਿਆ ਏਜੰਸੀਆਂ ਨੂੰ ਹੈਰੋਇਨ ਦਾ ਵੱਡਾ ਪੈਕੇਟ ਮਿਲਿਆ। ਪੈਕੇਟ ਖੋਲ੍ਹਣ ‘ਤੇ ਉਸ ‘ਚੋਂ ਢਾਈ ਕਿੱਲੋ ਹੈਰੋਇਨ ਬਰਾਮਦ ਹੋਈ। ਜਵਾਨਾਂ ਵੱਲੋਂ ਹੈਰੋਇਨ ਕਬਜ਼ੇ ਵਿਚ ਲੈ ਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: