ਪੰਜਾਬ ਦੇ ਅੰਮ੍ਰਿਤਸਰ ‘ਚ ਦੀਵਾਲੀ ਵਾਲੇ ਦਿਨ ਪਾਕਿਸਤਾਨੀ ਤਸਕਰਾਂ ਦੀ ਵੱਡੀ ਕੋਸ਼ਿਸ਼ ਨਾਕਾਮ ਹੋ ਗਈ। ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਸਰਹੱਦ ਵੱਲ ਭੇਜਿਆ ਚੀਨ ਦਾ ਬਣਿਆ ਡਰੋਨ ਜ਼ਬਤ ਕੀਤਾ ਹੈ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਡਰੋਨ ਦੇ ਨਾਲ ਭੇਜੀ ਗਈ ਸ਼ੱਕੀ ਵਸਤੂ ਨੂੰ ਵੀ ਬਰਾਮਦ ਕੀਤਾ ਜਾ ਸਕੇ।

Pak smugglers attempt failed
BSF ਅਤੇ ਪੰਜਾਬ ਪੁਲਿਸ ਨੇ ਇਹ ਡਰੋਨ ਅਟਾਰੀ ਸਰਹੱਦ ਨਾਲ ਲੱਗਦੇ ਪਿੰਡ ਨੇਸ਼ਟਾ ਤੋਂ ਜ਼ਬਤ ਕੀਤਾ ਹੈ। ਇਹ ਚੀਨ ਦਾ ਬਣਿਆ ਡਰੋਨ ਹੈ। ਜਿਸ ਨੂੰ Quadcopter DJI Mavic 3 Classic ਕਿਹਾ ਜਾਂਦਾ ਹੈ। BSF ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਅਧਿਕਾਰੀਆਂ ਨੂੰ ਡਰੋਨ ਦੀ ਆਵਾਜਾਈ ਬਾਰੇ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਨੇਸ਼ਟਾ ਦੇ ਆਲੇ-ਦੁਆਲੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।
ਇਹ ਵੀ ਪੜ੍ਹੋ : ਲੁਧਿਆਣਾ ਨੂੰ ਮਿਲੀ ਡਿਜੀਟਲ ਫਾਇਰ ਬ੍ਰਿਗੇਡ, 180 ਫੁੱਟ ਦੀ ਉਚਾਈ ਤੱਕ ਅੱਗ ਬੁਝਾਉਣ ‘ਚ ਕਰੇਗੀ ਮਦਦ
ਮਾਹਿਰਾਂ ਨੇ ਦੱਸਿਆ ਕਿ ਪਾਕਿਸਤਾਨੀ ਸਮੱਗਲਰਾਂ ਨੇ ਹੁਣ ਤਸਕਰੀ ਲਈ ਚੀਨ ਦੇ ਇਨ੍ਹਾਂ ਡਰੋਨਾਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। ਇਹ ਛੋਟਾ ਅਤੇ ਸਸਤਾ ਵੀ ਹੈ। ਜਦੋਂ ਕਿ ਪਹਿਲਾਂ ਵਰਤੇ ਜਾ ਰਹੇ ਡਰੋਨ ਮਹਿੰਗੇ ਸਨ ਅਤੇ BSF ਦੇ ਰਾਡਾਰ ਵਿੱਚ ਵੀ ਆਉਂਦੇ ਸਨ। ਫਿਲਹਾਲ ਡਰੋਨ ਨੂੰ ਜ਼ਬਤ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। BSF ਅਧਿਕਾਰੀਆਂ ਦੀ ਜਾਣਕਾਰੀ ਅਨੁਸਾਰ ਨਵੰਬਰ ਮਹੀਨੇ ਵਿੱਚ ਫੜਿਆ ਗਿਆ ਇਹ 10ਵਾਂ ਡਰੋਨ ਹੈ।
ਵੀਡੀਓ ਲਈ ਕਲਿੱਕ ਕਰੋ : –