ਪਾਕਿਸਤਾਨ ਦੇ ਸੀਨੀਅਰ ਨੇਤਾ ਤੇ ਸਾਬਕਾ ਗ੍ਰਹਿ ਮੰਤਰੀ ਰਹਿਮਾਨ ਮਲਿਕ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਤੋਂ ਪੀੜਤ ਸਨ ਤੇ ਉਨ੍ਹਾਂ ਦਾ ਇਸਲਾਮਾਬਾਦ ਦੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਹ 70 ਸਾਲ ਦੇ ਸਨ।
ਪਾਕਿਸਤਾਨੀ ਮੀਡੀਆ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਪੀਪਲਸ ਪਾਰਟੀ (PPP) ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਰਹਿਮਾਨ ਮਲਿਕ ਦੀ ਕੋਰੋਨਾ ਕਰਕੇ ਤਬੀਅਤ ਕਾਫੀ ਖਰਾਬ ਚੱਲ ਰਹੀ ਸੀ ਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਕੋਰੋਨਾ ਕਰਕੇ ਉਨ੍ਹਾਂ ਦੀ ਫੇਫੜੇ ਗੰਭੀਰ ਤੌਰ ‘ਤੇ ਪ੍ਰਭਾਵਿਤ ਹੋਏ ਸਨ। ਸਥਾਨਕ ਮੀਡੀਆ ਮੁਤਾਬਕ ਉਨ੍ਹਾਂ ਦੇ ਬੁਲਾਰੇ ਰਿਆਜ਼ ਅਹਿਮ ਤੁਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਇਸੇ ਮਹੀਨੇ 1 ਫਰਵਰੀ ਨੂੰ ਪੀਪੀਪੀ ਸੀਨੇਟਰ ਸੇਹਰ ਕਾਮਰਾਨ ਨੇ ਦੱਸਿਆ ਸੀ ਕਿ ਰਹਿਮਾਨ ਮਲਿਕ ਦੀ ਤਬੀਅਤ ਵਿਗੜ ਗਈ ਹੈ, ਜਿਸ ਕਰਕੇ ਉਨ੍ਹਾਂ ਨੂੰ ਵੇਂਟੀਲੇਟਰ ‘ਤੇ ਰੱਖਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਸਵਰਗੀ ਰਹਿਮਾਨ ਮਲਿਕ ਨੇ ਕਰਾਚੀ ਯੂਨੀਵਰਸਿਟੀ ਦੇ ਡਾਕਟਰੇਟ ਦੀ ਡਿਗਰੀ ਹਾਸਲ ਕੀਤੀ ਸੀ। ਰਹਿਮਾਨ ਮਲਿਕ 26/11 ਦੇ ਹਮਲੇ ਵੇਲੇ ਪਾਕਿਸਤਾਨ ਦੇ ਗ੍ਰਹਿ ਮੰਤਰੀ ਸਨ। ਆਪਣੇ ਸ਼ਾਸਨ ਦੌਰਾਨ ਪਾਕਿਸਤਾਨ ਸਰਕਾਰ ਵੱਲੋਂ ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ ਵਿੱਚੋਂ ਸਿਤਾਰਾ-ਏ-ਸ਼ੁਜਾਤ ਨਾਲ ਵੀ ਸਨਮਾਨਤ ਕੀਤਾ ਗਿਆ ਸੀ। ਉਨ੍ਹਾਂ ਨੇ ਸਾਲ 2008 ਤੋਂ 2013 ਤੱਕ ਪਾਕਿਸਤਾਨ ਦੇ ਗ੍ਰਹਿ ਮੰਤਰੀ ਵਜੋਂ ਕੰਮ ਕੀਤਾ ਸੀ। ਦੱਸਿਆ ਜਾਂਦਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੇ ਸਭ ਤੋਂ ਨੇੜਲੇ ਕਰੀਬੀ ਸਹਿਯੋਗੀਆਂ ਵਿੱਚ ਉਹ ਸ਼ਾਮਲ ਰਹੇ ਸਨ। ਰਹਿਮਾਨ ਮਲਿਕ ਦੇ ਦਿਹਾਂਤ ਨਾਲ ਪਾਕਿਸਤਾਨ ਵਿੱਚ ਸੋਗ ਦੀ ਲਹਿਰ ਹੈ।