ਪੰਜਾਬ ਦੇ ਤਰਨਤਾਰਨ ਬਾਰਡਰ ਸਕਿਓਰਿਟੀ ਫੋਰਸ ਦੇ ਜਵਾਨਾਂ ਨੇ ਬੀਓਪੀ ਖਾਲੜਾ ਬੈਰੀਅਰ ‘ਤੇ ਐੱਲਓਸੀ ਪਾਰ ਕਰਕੇ ਪਾਕਿਸਤਾਨ ਦੀ ਸਰਹੱਦ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨੂੰ ਢੇਰ ਕਰ ਦਿੱਤਾ। ਫੈਂਸਿੰਗ ਕੋਲ ਹਲਚਲ ਦਾ ਪਤਾ ਲੱਗਦੇ ਹੀ ਜਵਾਨਾਂ ਨੇ ਲਗਭਗ 5 ਰਾਊਂਡ ਫਾਇਰ ਕੀਤੇ।
ਸੂਚਨਾ ਮਿਲਦੇ ਹੀ ਪੁਲਿਸ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਬੀਐੱਸਐੱਫ ਇਲਾਕੇ ਵਿਚ ਸਰਚ ਮੁਹਿੰਮ ਚੱਲ ਰਹੀ ਹੈ। ਕਾਰਵਾਈ ਦੇ ਬਾਅਦ BSF ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਥਾਣਾ ਖਾਲੜਾ ਦੀ ਪੁਲਿਸ ਸਣੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤਾ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਸਬੰਧੀ ਕਿਸੇ ਵੀ ਅਧਿਕਾਰੀ ਵੱਲੋਂ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: