ਪੁਲਿਸ ਥਾਣਾ ਘਰਿੰਡਾ ਅਧੀਨ ਪੈਂਦੀ ਬੀ.ਐੱਸ.ਐੱਫ. ਦੀ 144 ਬਟਾਲੀਅਨ ਦੇ ਬੀ.ਓ.ਪੀ. ਰਾਜਾਤਾਲ ਵਿੱਚ ਬੁੱਧਵਾਰ ਦੇਰ ਸ਼ਾਮ ਭਾਰਤ ਦੀ ਸਰਹੱਦ ਵੱਲ ਆ ਰਹੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ ਗਈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੁੱਧਵਾਰ ਦੇਰ ਸ਼ਾਮ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਘੁਸਪੈਠੀਆ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਜਵਾਨਾਂ ਨੇ ਲਲਕਾਰਿਆ ਪਰ ਉਹ ਨਹੀਂ ਰੁਕਿਆ, ਜਿਸ ਤੋਂ ਬਾਅਦ ਫੌਜੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਉਸਦੀ ਤਲਾਸ਼ੀ ਲੈਣ ਤੋਂ ਬਾਅਦ ਉਸ ਕੋਲੋਂ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਅਤੇ ਦੇਰ ਰਾਤ ਤੱਕ ਪਾਕਿ ਰੇਂਜਰਾਂ ਨਾਲ ਫਲੈਗ ਮੀਟਿੰਗ ਕੀਤੀ ਗਈ।