ਸੀਮਾ ਸੁਰੱਖਿਆ ਬਲ (BSF) ਨੇ ਵੀਰਵਾਰ ਸਵੇਰੇ ਪੰਜਾਬ ਦੇ ਅੰਮ੍ਰਿਤਸਰ ‘ਚ ਸਰਹੱਦ ‘ਤੇ ਇਕ ਘੁਸਪੈਠੀਏ ਨੂੰ ਗ੍ਰਿਫਤਾਰ ਕੀਤਾ ਹੈ। BSF ਨੇ ਇੱਕ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਤੋਂ ਇੱਕ ਘੁਸਪੈਠੀਏ 8-9 ਮਾਰਚ ਦੀ ਰਾਤ ਨੂੰ ਪੰਜਾਬ ਦੀ ਸਰਹੱਦੀ ਚੌਕੀ ‘ਤੇ ਭਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਡਿਊਟੀ ‘ਤੇ ਮੌਜੂਦ BSF ਦੇ ਜਵਾਨਾਂ ਨੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਸੀਮਾ ਸੁਰੱਖਿਆ ਬਲ ਮੁਤਾਬਕ ਇਹ ਘੁਸਪੈਠੀਏ ਅੰਮ੍ਰਿਤਸਰ ਸੈਕਟਰ ‘ਚ ਰਾਜਾਤਾਲ ਰਾਹੀਂ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਜਦੋਂ ਜਵਾਨਾਂ ਨੇ ਦੇਖਿਆ ਤਾਂ ਉਸ ‘ਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਉਹ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਪਰ ਜਵਾਨਾਂ ਨੇ ਉਸ ਨੂੰ ਫੜ ਲਿਆ।
ਇਹ ਵੀ ਪੜ੍ਹੋ : ਜਲੰਧਰ ‘ਚ ਵੱਡੀ ਵਾਰਦਾਤ : ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਕ.ਤਲ
ਇਸ ਮਗਰੋਂ BSF ਦੇ ਜਵਾਨਾਂ ਨੇ ਉਸਦੀ ਤਲਾਸ਼ੀ ਲਈ। BSF ਦੇ ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਵਿਅਕਤੀ ਬੰਗਲਾਦੇਸ਼ੀ ਨਾਗਰਿਕ ਹੈ। BSF ਦੇ ਜਵਾਨਾਂ ਵੱਲੋਂ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: