ਇੱਕ ਪਾਕਿਸਤਾਨੀ ਨਾਗਰਿਕ ਭਾਰਤੀ ਸਰਹੱਦ ਪਾਰ ਕਰਕੇ ਪੰਜਾਬ ਵਿੱਚ ਦਾਖਲ ਹੋਇਆ। ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਉਸ ਨੂੰ ਫਿਰੋਜ਼ਪੁਰ ਦੇ ਭਾਰਤ ਵਾਲੇ ਪਾਸੇ ਘੁੰਮਦੇ ਦੇਖਿਆ ਅਤੇ ਉਸ ਨੂੰ ਫੜ ਲਿਆ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਕਤ ਪਾਕਿ ਨਾਗਰਿਕ ਗਲਤੀ ਨਾਲ ਭਾਰਤੀ ਸਰਹੱਦ ‘ਚ ਦਾਖਲ ਹੋ ਗਿਆ ਸੀ। ਤਲਾਸ਼ੀ ਦੌਰਾਨ ਉਸ ਕੋਲੋਂ ਕੋਈ ਇਤਰਾਜ਼ਯੋਗ ਵਸਤੂ ਵੀ ਬਰਾਮਦ ਨਹੀਂ ਹੋਈ।
ਇਹ ਘਟਨਾ ਫਿਰੋਜ਼ਪੁਰ ਸੈਕਟਰ ਦੇ ਨਾਲ ਲੱਗਦੇ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ ਨੇੜੇ ਵਾਪਰੀ। BSF ਅਧਿਕਾਰੀਆਂ ਮੁਤਾਬਕ ਪਾਕਿਸਤਾਨੀ ਜ਼ੀਰਾ ਨੇੜੇ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਆ ਗਿਆ ਸੀ। ਪੁੱਛਗਿੱਛ ਦੌਰਾਨ ਉਸ ਕੋਲੋਂ ਕੁਝ ਵੀ ਬਰਾਮਦ ਨਹੀਂ ਹੋਇਆ। ਇਸ ਤੋਂ ਬਾਅਦ BSF ਨੇ ਪਾਕਿ ਰੇਂਜਰਾਂ ਨਾਲ ਫਲੈਗ ਮੀਟਿੰਗ ਕੀਤੀ।
ਇਹ ਵੀ ਪੜ੍ਹੋ : 7 ਸਾਲ ਪਹਿਲਾ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਕਾਰ ‘ਚੋਂ ਮਿਲੀ ਲਾ.ਸ਼
ਪਾਕਿ ਰੇਂਜਰਾਂ ਵੱਲੋਂ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਕਿ ਉਕਤ ਵਿਅਕਤੀ ਪਾਕਿ ਨਾਗਰਿਕ ਸੀ, ਉਸ ਨੂੰ ਮੰਗਲਵਾਰ ਦੇਰ ਸ਼ਾਮ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤਾ। ਪਾਕਿਸਤਾਨੀ ਨਾਗਰਿਕ 27 ਜੂਨ 2023 ਨੂੰ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ ਪਰ ਜਦੋਂ ਉਹ ਸਰਹੱਦ ਪਾਰ ਕਰਕੇ ਫਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਘੁੰਮਦਾ ਦੇਖਿਆ ਗਿਆ ਤਾਂ ਜਵਾਨਾਂ ਨੇ ਉਸ ਨੂੰ ਫੜ ਲਿਆ।
ਵੀਡੀਓ ਲਈ ਕਲਿੱਕ ਕਰੋ -: