ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਦੇ ‘ਸਭ ਤੋਂ ਖਤਰਨਾਕ ਦੇਸ਼’ ਵਾਲੇ ਬਿਆਨ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। PM ਸ਼ਹਿਬਾਜ਼ ਸ਼ਰੀਭ ਨੇ ਜੋ ਬਾਇਡੇਨ ਦੇ ਬਿਆਨ ਨੂੰ “ਅਸਲ ਵਿੱਚ ਗਲਤ ਅਤੇ ਗੁੰਮਰਾਹਕੁੰਨ ਦੱਸਿਆ ਹੈ।
ਪ੍ਰਧਾਨ ਮੰਤਰੀ ਦਫਤਰ ਦੀ ਤਰਫੋਂ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ ਪਿਛਲੇ ਦਹਾਕਿਆਂ ਵਿਚ ਸਭ ਤੋਂ ਵੱਧ ਜ਼ਿੰਮੇਵਾਰ ਪ੍ਰਮਾਣੂ ਦੇਸ਼ ਸਾਬਤ ਕੀਤਾ ਹੈ, ਉਸ ਦਾ ਪਰਮਾਣੂ ਪ੍ਰੋਗਰਾਮ ਤਕਨੀਕੀ ਤੌਰ ‘ਤੇ ਸੁਰੱਖਿਅਤ ਹੈ ਅਤੇ ਪੂਰੀ ਤਰ੍ਹਾਂ ਕਮਾਂਡ ਅਤੇ ਕੰਟਰੋਲ ਪ੍ਰਣਾਲੀ ਦੁਆਰਾ ਚਲਾਇਆ ਜਾਂਦਾ ਹੈ। PM ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਪਾਕਿਸਤਾਨ ਨੇ ਵੀ ਪ੍ਰਮਾਣੂ ਹਥਿਆਰਾਂ ਨੂੰ ਲੈ ਕੇ ਲਗਾਤਾਰ ਜ਼ਿੰਮੇਵਾਰ ਅਗਵਾਈ ਦਾ ਪ੍ਰਦਰਸ਼ਨ ਕੀਤਾ ਹੈ। ਜੋ ਸੁਰੱਖਿਆ ਅਤੇ IAEA ਸਮੇਤ ਗਲੋਬਲ ਮਾਪਦੰਡਾਂ ਨੂੰ ਪੂਰਾ ਕਰਦਾ ਹੈ।
ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਕਿ ਉਹ ਪਾਕਿਸਤਾਨ ਦੇ ਪਰਮਾਣੂ ਹਥਿਆਰਾਂ ‘ਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਦੀ ਟਿੱਪਣੀ ਤੋਂ ਹੈਰਾਨ ਹਨ। ਇਸ ਲਈ ਬਾਇਡੇਨ ਦੀ ਇਸ ਟਿੱਪਣੀ ਤੋਂ ਬਾਅਦ ਪਾਕਿਸਤਾਨ ਨੇ ਇਸਲਾਮਾਬਾਦ ਵਿੱਚ ਅਮਰੀਕੀ ਰਾਜਦੂਤ ਨੂੰ ਵੀ ਤਲਬ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪਾਕਿਸਤਾਨ ਸ਼ਾਇਦ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ ‘ਚੋਂ ਇਕ ਹੈ, ਕਿਉਂਕਿ ਇਸ ਦੇਸ਼ ਕੋਲ ਬਿਨਾਂ ਕਿਸੇ ਸਮਝੌਤੇ ਦੇ ਪ੍ਰਮਾਣੂ ਹਥਿਆਰ ਹਨ। ਬਾਇਡੇਨ ਨੇ ਇਹ ਗੱਲ ਡੈਮੋਕ੍ਰੇਟਿਕ ਕਾਂਗਰੇਸ਼ਨਲ ਕੈਂਪੇਨ ਕਮੇਟੀ ਦੇ ਰਿਸੈਪਸ਼ਨ ‘ਚ ਕਹੀ। ਅਮਰੀਕੀ ਰਾਸ਼ਟਰਪਤੀ ਨੇ ਰੂਸ-ਯੂਕਰੇਨ ਸੰਘਰਸ਼ ‘ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦਾ ਪੂਰੀ ਦੁਨੀਆ ’ਤੇ ਅਸਰ ਪਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਦੇਸ਼ਾਂ ਨਾਲ ਵਾਸ਼ਿੰਗਟਨ ਦੇ ਸਬੰਧਾਂ ਬਾਰੇ ਵੀ ਗੱਲ ਕੀਤੀ।