ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹਰਪਾਲ ਚੀਮਾ ਸਣੇ 10 ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਕੁਲਦੀਪ ਸਿੰਘ ਧਾਲੀਵਾਲ ਨੂੰ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਮੰਤਰੀ ਦਾ ਅਹੁਦਾ ਸੌਂਪਿਆ ਗਿਆ ਹੈ। ਇਸ ਲਈ ਉਨ੍ਹਾਂ ਮੁੱਖ ਮੰਤਰੀ ਮਾਨ ਦਾ ਧੰਨਵਾਦ ਕੀਤਾ ਨਾਲ ਹੀ ਈਮਾਨਦਾਰੀ ਨਾਲ ਕੰਮ ਕਰਨ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਤੇ ਪੰਚਾਇਤਾਂ ਵਿਚ ਵੱਡੇ ਘਪਲੇ ਹੋਏ ਹਨ। ਵਿਕਾਸ ਦੇ ਨਾਮ ਉਤੇ ਕਰੋੜਾਂ ਰੁਪਏ ਖਰਾਬ ਹੋਏ। ਜਿਹੜੇ ਪੈਸੇ ਸਰਪੰਚ ਖਾ ਗਏ, ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਾਹਮਣੇ ਵੱਡੀਆਂ ਚੁਣੌਤੀਆਂ ਹਨ। ਹੋਰ ਦੱਸਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਲੋਕਾਂ ਦਾ ਪੈਸਾ ਹੈ ਤੇ ਸਰਪੰਚ ਨੂੰ ਕੋਈ ਅਧਿਕਾਰ ਨਹੀਂ ਕਿ ਇਸ ਦਾ ਇਸਤੇਮਾਲ ਕਰੇ। ਉਨ੍ਹਾਂ ਕਿਹਾ ਕਿ ਨ੍ਹਾਂ ਕਿਹਾ ਕਿ ਮੈਂ ਖੁਦ ਸਰਪੰਚ ਰਿਹਾ ਹਾਂ। ਮੈਨੂੰ ਪਤਾ ਹੈ ਕੁਝ ਲੋਕ ਕੀ ਕਰਦੇ ਹਨ। ਪੰਚਾਇਤੀ ਰਾਜ ਨੂੰ ਲੀਹਾਂ ਉਤੇ ਲਿਆਵਾਂਗੇ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਮੰਤਰੀਆਂ ਵਿਚ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਸਭ ਤੋਂ ਅਹਿਮ ਗ੍ਰਹਿ ਤੇ ਟੈਕਸ ਤੇ ਆਬਕਾਰੀ ਮੰਤਰਾਲੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ। ਹਰਪਾਲ ਚੀਮਾ ਨੂੰ ਪੰਜਾਬ ਦਾ ਨਵਾਂ ਵਿੱਤ ਮੰਤਰੀ ਬਣਾਇਆ ਗਿਆ ਹੈ। ਸਭ ਤੋਂ ਚੁਣੌਤੀ ਵਾਲਾ ਸਿੱਖਿਆ ਵਿਭਾਗ ਗੁਰਮੀਤ ਸਿੰਘ ਮੀਤ ਹੇਅਰ ਨੂੰ ਦਿੱਤਾ ਗਿਆ ਹੈ ਤੇ ਹਰਜੋਤ ਬੈਂਸ ਨੂੰ ਸੈਰ-ਸਪਾਟਾ ਮੰਤਰੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਰੂਸ-ਯੂਕਰੇਨ ਜੰਗ ਵਿਚਾਲੇ ਰੂਸ ਦਾ ਵੱਡਾ ਕਦਮ, ਫੇਸਬੁੱਕ ਤੇ ਇੰਸਟਾਗ੍ਰਾਮ ‘ਤੇ ਲਗਾਈ ਪਾਬੰਦੀ
ਹਰਭਜਨ ਸਿੰਘ ETO ਬਿਜਲੀ ਮੰਤਰੀ ਹੋਣਗੇ। ਡਾ. ਬਲਜੀਤ ਕੌਰ ਨੂੰ ਸਮਾਜਿਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦਿੱਤਾ ਗਿਆ ਹੈ। ਲਾਲਚੰਦ ਕਟਾਰੂਚੱਕ ਨੂੰ ਫੂਡ ਤੇ ਸਿਵਲ ਸਪਲਾਈ ਮੰਤਰੀ ਬਣਾਇਆ ਗਿਆ ਹੈ ਤੇ ਲਾਲਜੀਤ ਭੁੱਲਰ ਨੂੰ ਟਰਾਂਸਪੋਰਟ ਮੰਤਰੀ ਬਣਾਇਆ ਗਿਆ ਹੈ। ਬ੍ਰਹਮਾਸ਼ੰਕਰ ਜਿੰਪਾ ਨੂੰ ਵਾਟਰ ਸਪਲਾਈ ਮੰਤਰੀ ਬਣਾਇਆ ਗਿਆ ਹੈ। ਸਿਹਤ ਵਿਭਾਗ ਡਾ. ਵਿਜੈ ਸਿੰਗਲਾ ਨੂੰ ਦਿੱਤਾ ਗਿਆ ਹੈ। ਕੁਲਦੀਪ ਧਾਲੀਵਾਲ ਨੂੰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਮੰਤਰੀ ਬਣਾਇਆ ਗਿਆ ਹੈ। ਮੰਤਰੀਆਂ ਨੂੰ ਨਾਲ ਹੀ ਕੁਝ ਹੋਰ ਵਿਭਾਗ ਵੀ ਦਿੱਤੇ ਗਏ ਹਨ ਇਸ ਬਾਰੇ ਸਰਕਾਰ ਵੱਲੋਂ ਰਸਮੀ ਐਲਾਨ ਹੋਣਾ ਬਾਕੀ ਹੈ।