ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਅੱਜ ਮਾਨਸਾ ‘ਚ ਕੈਂਡਲ ਮਾਰਚ ਕੱਢਿਆ ਜਾਵੇਗਾ ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਕਰੇਗੀ। ਮੂਸੇਵਾਲਾ ਦੇ ਪਿਤਾ ਨੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਇਹ ਕੈਂਡਲ ਮਾਰਚ ਸ਼ਾਮ 4 ਵਜੇ ਦੇ ਬਾਅਦ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ। ਇਸੇ ਥਾਂ ਸਿੱਧੂ ਦਾ ਭੋਗ ਸਮਾਗਮ ਹੋਇਆ ਸੀ। ਇਹ ਮਾਰਚ ਮੂਸੇਵਾਲਾ ਦੀ ‘ਲਾਸਟ ਰਾਈਡ’ ਤੱਕ ਜਾਵੇਗਾ।
ਇਹ ਉਹੀ ਥਾਂ ਹੈ ਜਿਥੇ 29 ਮਈ ਨੂੰ ਮੂਸੇਵਾਲਾ ਦਾ ਗੋਲੀਆਂ ਮਾ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਫੈਂਸ ਨੂੰ ਅਪੀਲ ਕੀਤੀ ਕਿ ਕੋਈ ਵੀ ਬਾਜ਼ਾਰ ਵਿਚ ਨਾ ਜਾਵੇ। ਨੇਤਾ ਵੀ ਇਸ ਵਿਚ ਸ਼ਾਮਲ ਹੋ ਸਕਦੇ ਹਨ ਪਰ ਕੋਈ ਸਿਆਸੀ ਬਿਆਨਬਾਜ਼ੀ ਨਾ ਕਰੇ।
ਦੱਸ ਦੇਈਏ ਮੂਸੇਵਾਲਾ ਦਾ ਮਾਨਸਾ ਦੇ ਜਵਾਹਰਕੇ ਵਿਖੇ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ ਜਿਸ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਦੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ। ਦਿੱਲੀ ਪੁਲਿਸ ਨੇ ਕਤਲ ਕਰਨ ਵਾਲੇ 3 ਸ਼ਾਰਪ ਸ਼ੂਟਰ ਪ੍ਰਿਯਵਰਤ ਫੌਜੀ, ਅੰਕਿਤ ਸੇਰਸਾ ਤੇ ਕਸ਼ਿਸ਼ ਨੂੰ ਗ੍ਰਿਫਤਾਰ ਕਰ ਲਿਆ। ਪੰਜਾਬ ਪੁਲਿਸ ਨੇ ਕਤਲ ਕਰਨ ਵਾਲੇ 2 ਸ਼ਾਪ ਸ਼ੂਟਰ ਮਨਪ੍ਰੀਤ ਮਨੂੰ ਤੇ ਜਗਰੂਪ ਰੂਪਾ ਨੂੰ ਅੰਮ੍ਰਿਤਸਰ ਵਿਚ ਮਾਰ ਗਿਰਾਇਆ। ਛੇਵਾਂ ਸ਼ਾਰਪ ਸ਼ੂਟਰ ਦੀਪਕ ਸੁੰਡੀ ਅਜੇ ਵੀ ਫਰਾਰ ਹੈ।
ਇਹ ਵੀ ਪੜ੍ਹੋ : PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਫੈਸਲਾ ਅੱਜ, SC ਨੇ ਬਣਾਈ ਸੀ ਜਾਂਚ ਕਮੇਟੀ
ਪੰਜਾਬ ਪੁਲਿਸ ਇਸ ਕੇਸ ਵਿਚ ਲਾਰੈਂਸ ਦੇ ਜੱਗੂ ਨੂੰ ਪੰਜਾਬ ਵਿਚ ਲਿਆ ਕੇ ਪੁੱਛਗਿਛ ਕਰ ਰਹੀ ਹੈ। ਕਤਲਕਾਂਡ ਵਿਚ ਲਗਭਗ 24 ਤੋਂ ਜ਼ਿਆਦਾ ਲੋਕ ਫੜੇ ਜਾ ਚੁੱਕੇ ਹਨ। ਪੰਜਾਬ ਪੁਲਿਸ ਨੇ ਕੇਸ ਦੀ ਚਾਰਜਸ਼ੀਟ ਤਿਆਰ ਕਰ ਲਈ ਹੈ ਜਿਸ ਵਿਚ ਲਾਰੈਂਸ ਨੂੰ ਮਾਸਟਰਮਾਈਂਡ ਦੱਸਿਆ ਗਿਆ ਹੈ। ਇਸ ਵਿਚ ਸ਼ਾਰਪ ਸ਼ੂਟਰ ਸਣੇ 15 ਨਾਂ ਹਨ। ਅਜੇ ਇਸ ਨੂੰ ਕੋਰਟ ਵਿਚ ਦਾਇਰ ਕਰਨਾ ਬਾਕੀ ਹੈ।
ਮੂਸੇਵਾਲਾ ਦੇ ਕਤਲ ਮਾਮਲੇ ਵਿਚ ਸਰਕਾਰ ਦੀ ਕਾਰਵਾਈ ਤੋਂ ਮਾਪੇ ਸੰਤੁਸ਼ਟ ਨਹੀਂ ਹਨ।ਉੁਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਨੇ ਗੋਲੀ ਮਾਰੀ, ਉਹ ਤਾਂ ਪੁਲਿਸ ਨੇ ਫੜ ਰਹੇ ਪਰ ਜਿਨ੍ਹਾਂ ਨੇ ਪੂਰੀ ਸਾਜ਼ਿਸ਼ ਰਚੀ, ਉਹ ਬਾਹਰ ਹੈ। ਮੂਸੇਵਾਲਾ ਦੀ ਸਕਿਓਰਿਟੀ ਕਟੌਤੀ ਕਿਸ ਅਫਸਰ ਨੇ ਕਰਵਾਈ, ਉਸ ‘ਤੇ ਕੋਈ ਕਾਰਵਾਈ ਨਹੀਂ ਹੋਈ ਤੇ ਨਾ ਹੀ ਉਸ ਨੇ ਗਲਤੀ ਮੰਨੀ। ਲਾਰੈਂਸ ਤੇ ਗੋਲਡੀ ਦੇ ਕਈ ਸਾਥੀ ਇਸ ਕਤਲਕਾਂਡ ਵਿਚ ਸ਼ਾਮਲ ਹਨ ਪਰ ਉਨ੍ਹਾਂ ‘ਤੇ ਵੀ ਕੋਈ ਐਕਸ਼ਨ ਨਹੀਂ ਹੋਇਆ ਜਿਸ ਕਾਰਨ ਮਜਬੂਰ ਹੋ ਕੇ ਇਨਸਾਫ ਲਈ ਸੜਕ ‘ਤੇ ਉਤਰਨਾ ਪੈ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: