ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ‘ਤੇ ਉਨ੍ਹਾਂ ਦੇ ਨਾਲ ਖੜ੍ਹੇ ਉਨ੍ਹਾਂ ਦੀ ਪਤਨੀ ਤੇ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਪਾਰਟੀ ਵੱਲੋਂ ਨੋਟਿਸ ਭੇਜੇ ਜਾਣ ‘ਤੇ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਪਰਗਟ ਸਿੰਘ ਨੇ ਕਿਹਾ ਕਿ ਜਿਹੜਾ ਪਾਰਟੀ ਦੇ ਅਨੁਸ਼ਾਸਨ ਨੂੰ ਨਹੀਂ ਮੰਨੇਗਾ ਉਸ ਨੂੰ ਅੰਜਾਮ ਭੁਗਤਨਾ ਪਏਗਾ। ਦੱਸ ਦੇਈਏ ਕਿ ਕਾਂਗਰਸ ਪਾਰਟੀ ਨੇ ਬੁੱਧਵਾਰ ਨੂੰ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਕੇ ਪਾਰਟੀ ਵਿਰੋਧੀ ਸਰਗਰਮੀਆਂ ‘ਤੇ ਸਫਾਈ ਮੰਗੀ ਹੈ। ਇਹ ਨੋਟਿਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਭੇਜਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਿੱਖਿਆ ਨੀਤੀ ਬਾਰੇ ਕੀਤੇ ਐਲਾਨਾਂ ‘ਤੇ ਵੀ ਵੱਡਾ ਹਮਲਾ ਕੀਤਾ।
ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਜਾ ਕੇ ਸਿਆਸਤ ਕਰ ਰਹੇ ਹਨ। ਪੰਜਾਬ ਦਾ ਸਿੱਖਿਆ ਮਾਡਲ ਆਉਣ ਵਾਲੇ ਦਿਨਾਂ ‘ਚ ਮਿਸਾਲ ਬਣੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਦੂਜਿਆਂ ਨੂੰ ਕਚਰਾ ਕਹਿਣ ਤੋਂ ਪਹਿਲਾਂ ਕੇਜਰੀਵਾਲ ਨੂੰ ਆਪਣੇ ਗਿਰੇਬਾਨ ‘ਚ ਝਾਂਕਣਾ ਚਾਹੀਦਾ ਹੈ।