ਜਲੰਧਰ : ਸਿੱਖਿਆ ਮੰਤਰੀ ਪਰਗਟ ਸਿੰਘ ਆਪਣੀ ਰਿਹਾਇਸ਼ ਨੇੜੇ ਧਰਨਾ ਦੇ ਰਹੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਿੱਜੀ ਤੌਰ ‘ਤੇ ਮਿਲੇ। ਉਥੇ ਮੰਤਰੀ ਨੇ ਭਾਵੁਕ ਹੁੰਦਿਆਂ ਕਿਹਾ, “ਤੁਸੀਂ ਵੀ ਮੇਰੇ ਧੀਆਂ-ਪੁੱਤਾਂ ਵਰਗੇ ਹੋ। ਤੁਸੀਂ ਤਿਉਹਾਰ ਮੌਕੇ ਧਰਨੇ ‘ਤੇ ਬੈਠੋ ਹੋ ਤਾਂ ਮੈਂ ਦੀਵਾਲੀ ਕਿਵੇਂ ਮਨਾਵਾਂ।”
ਦੀਵਾਲੀ ਮੌਕੇ ਪਰਗਟ ਸਿੰਘ ਨੇ ਨੌਜਵਾਨਾਂ ਨੂੰ ਮਠਿਆਈਆਂ ਵੰਡਦਿਆਂ ਉਨ੍ਹਾਂ ਨੂੰ ਗੱਲਬਾਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਮਸਲਾ ਸੜਕਾਂ ‘ਤੇ ਬੈਠਣ ਦੀ ਬਜਾਏ ਮੇਜ਼ ‘ਤੇ ਬੈਠ ਕੇ ਗੱਲਬਾਤ ਕਰਕੇ ਹੀ ਹੱਲ ਕੀਤਾ ਜਾ ਸਕਦਾ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਮੈਂ ਇੱਕ ਹਾਂਪੱਖੀ ਪਹੁੰਚ ਅਪਣਾ ਕੇ ਅਤੇ ਤੁਹਾਡੇ ਹਰ ਪਹਿਲੂ ਨੂੰ ਹਮਦਰਦੀ ਨਾਲ ਸੁਣ ਕੇ ਤੁਹਾਡੀ ਸਮੱਸਿਆ ਦਾ ਹੱਲ ਕਰਨਾ ਚਾਹੁੰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਸ ਤੱਥ ‘ਤੇ ਅਫਸੋਸ ਜ਼ਾਹਿਰ ਕਰਦੇ ਹੋਏ ਕਿ ਸਿੱਖਿਆ ਨੂੰ ਕਦੇ ਵੀ ਪਹਿਲ ਦੇ ਸਥਾਨ ‘ਤੇ ਨਹੀਂ ਰੱਖਿਆ ਗਿਆ, ਮੰਤਰੀ ਨੇ ਕਿਹਾ ਕਿ ਅਤੀਤ ਦੀਆਂ ਗਲਤ ਨੀਤੀਆਂ ਕਾਰਨ ਮੌਜੂਦਾ ਸਮੇਂ ਵਿੱਚ ਹਾਲਾਤ ਇੰਨੇ ਮਾੜੇ ਹੋਏ ਹਨ।
ਇਹ ਵੀ ਪੜ੍ਹੋ : ਸਿੱਧੂ ਦੇ CM ਚੰਨੀ ‘ਤੇ ਮੁੜ ਹਮਲੇ ਪਿੱਛੋਂ ਬਿੱਟੂ ਦਾ ਤੰਜ- ‘ਕੇਦਾਰਨਾਥ ਸਮਝੌਤਾ ਟੁੱਟਿਆ’
ਪਰਗਟ ਸਿੰਘ ਨੇ ਚੀਨ ਅਤੇ ਜਾਪਾਨ ਵਰਗੇ ਵਿਕਸਿਤ ਦੇਸ਼ਾਂ ਦੀ ਮਿਸਾਲ ਦਿੰਦਿਆਂ ਮਨੁੱਖੀ ਵਸੀਲਿਆਂ ਦੀ ਸਹੀ ਅਤੇ ਪ੍ਰਭਾਵਸ਼ਾਲੀ ਵਰਤੋਂ ਦੀ ਜ਼ੋਰਦਾਰ ਵਕਾਲਤ ਕੀਤੀ।
ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਅਧਿਆਪਕਾਂ ਦੇ ਨਾਲ-ਨਾਲ ਬੇਰੋਜ਼ਗਾਰ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਜੋ ਵੀ ਉਨ੍ਹਾਂ ਦੀ ਪਹੁੰਚ ਵਿੱਚ ਹੋਵੇਗਾ ਉਹ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਨੌਜਵਾਨ ਹਮੇਸ਼ਾ ਉਨ੍ਹਾਂ ਦੇ ਦਿਲ ਦੇ ਬਹੁਤ ਕਰੀਬ ਰਹੇ ਹਨ।