ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਕੀਤਾ ਜਾ ਰਿਹਾ ਹੈ। ਸ. ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਅੰਤਿਮ ਸਸਕਾਰ ਵਾਲੀ ਥਾਂ ‘ਤੇ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦੇ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਹੈ।
ਇਸ ਤੋਂ ਪਹਿਲਾਂ ਸਵੇਰੇ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਵਿੱਚ ਰੱਖਿਆ ਗਿਆ। ਪਿੰਡ ਬਾਦਲ ‘ਚ ਗਮਗੀਨ ਮਾਹੌਲ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਭਰ ਤੋਂ ਲੋਕ ਪਹੁੰਚ ਰਹੇ ਹਨ।
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਐਨਸੀਪੀ ਮੁਖੀ ਸ਼ਰਦ ਪਵਾਰ ਵੀ ਇੱਥੇ ਦੁੱਖ ਪ੍ਰਗਟ ਕਰਨ ਪੁੱਜੇ ਹਨ। 95 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਕਰੀਬ 8.45 ਵਜੇ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ।
ਸਾਹ ਦੀ ਤਕਲੀਫ਼ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਦਾਖ਼ਲ ਕਰਵਾਇਆ ਗਿਆ ਸੀ। ਉਹ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਉਹ ਲੰਬੀ ਵਿਧਾਨ ਸਭਾ ਸੀਟ ਤੋਂ ਲਗਾਤਾਰ 10 ਵਾਰ ਚੋਣ ਜਿੱਤੇ।
ਵੀਡੀਓ ਲਈ ਕਲਿੱਕ ਕਰੋ -: