ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਦੇ ਜੱਦੀ ਪਿੰਡ ਬਾਦਲ ‘ਚ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਨੂੰ ਬੇਟੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਅਗਨੀ ਦਿੱਤੀ ਹੈ। ਇਸ ਮੌਕੇ ਪਿੰਡ ਬਾਦਲ ‘ਚ ਉਨ੍ਹਾਂ ਦੇ ਸਮਰਥਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਹੈ।
ਇਸ ਦੌਰਾਨ ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਬਾਕੀ ਪਰਿਵਾਰ ਵੀ ਬੇਹੱਦ ਭਾਵੁਕ ਹੋਇਆ। ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਭਰ ਤੋਂ ਲੋਕ ਪਹੁੰਚੇ ਹਨ। ਪੰਜਾਬ ਪੁਲਿਸ ਦੇ ਜਵਾਨਾਂ ਨੇ ਹਥਿਆਰ ਪੁੱਠੇ ਕਰਕੇ ਬਾਦਲ ਨੂੰ ਸਲਾਮੀ ਦਿੱਤੀ।
ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ‘ਤੇ ਦਰਸ਼ਨਾਂ ਹਿੱਤ ਰੱਖੀ ਗਈ ਸੀ। ਇਸ ਮੌਕੇ ਪੰਜਾਬ, ਹਰਿਆਣਾ ਤੇ ਦੂਰ ਦੁਰਾਡੇ ਤੋਂ ਉਨ੍ਹਾਂ ਦੇ ਚਾਹੁਣ ਵਾਲੇ ਆਏ। ਵੀਆਈਪੀਜ਼ ਦੇ ਆਉਣ ਕਾਰਨ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਮੁਸਤੈਦੀ ਨਾਲ ਡਟੀ ਹੋਈ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸਸਕਾਰ ‘ਤੇ ਪੰਜਾਬ ਦੇ ਮੌਜੂਦਾ CM ਭਗਵੰਤ ਮਾਨ ਪਹੁੰਚੇ ਸਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਐਨਸੀਪੀ ਮੁਖੀ ਸ਼ਰਦ ਪਵਾਰ ਵੀ ਇੱਥੇ ਦੁੱਖ ਪ੍ਰਗਟ ਕਰਨ ਪੁੱਜੇ। ਇਸ ਦੌਰਾਨ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੈ। ਹਰ ਅੱਖਾਂ ਹੰਝੂਆਂ ਨਾਲ ਨਮ ਹੈ।
ਇਹ ਵੀ ਪੜ੍ਹੋ : ਸਰਕਾਰੀ ਸਨਮਾਨਾਂ ਨਾਲ ਸਾਬਕਾ CM ਬਾਦਲ ਦਾ ਅੰਤਿਮ ਸਸਕਾਰ, 21 ਤੋਪਾਂ ਦੀ ਦਿੱਤੀ ਗਈ ਸਲਾਮੀ