ਪੰਜਾਬ ਲੋਕ ਕਾਂਗਰਸ (ਪੀਐਲਸੀ) ਦੇ ਭਾਜਪਾ ਵਿੱਚ ਰਲੇਵੇਂ ਤੋਂ ਬਾਅਦ ਭਾਵੇਂ ਪਤੀ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਧੀ ਜੈਇੰਦਰ ਕੌਰ ਅਤੇ ਪੁੱਤਰ ਰਣਇੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ ਪਰ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ।
ਪ੍ਰਨੀਤ ਦਾ ਕਹਿਣਾ ਹੈ ਕਿ ਉਹ ਫਿਲਹਾਲ ਕਾਂਗਰਸ ਦੇ ਨਾਲ ਹਨ। ਹੁਣ ਇਹ ਪਾਰਟੀ ‘ਤੇ ਨਿਰਭਰ ਹੈ ਅਤੇ ਇਹ ਉਸਦੀ ਮਰਜ਼ੀ ਹੈ, ਪਰ ਉਹ ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦੇ ਹਨ, ਇਸ ਲਈ ਜਦੋਂ ਤੱਕ ਉਨ੍ਹਾਂ ਵਿੱਚ ਤਾਕਤ ਹੈ, ਉਹ ਲੋਕਾਂ ਦੀ ਸੇਵਾ ਕਰਦੇ ਰਹਿਣਗੇ।
ਪ੍ਰਨੀਤ ਕੌਰ ਨੇ ਇੱਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਵਿੱਚ ਰਲੇਵੇਂ ਸਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਾਂ ਉਨ੍ਹਾਂ ਦੀ ਪਾਰਟੀ ਦੇ ਬੁਲਾਰੇ ਹੀ ਇਸ ਗੱਲ ਦਾ ਜਵਾਬ ਦੇ ਸਕਦੇ ਹਨ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਪਾਰਟੀ ਦੇ ਕਿਹੜੇ ਸਾਬਕਾ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋਣਗੇ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੂੰ ਟੱਕਰ ਦੇਣ ਲਈ ਭਾਜਪਾ ਨਾਲ ਵੀ ਗਠਜੋੜ ਕਰ ਲਿਆ। ਉਦੋਂ ਤੋਂ ਹੀ ਕਾਂਗਰਸ ਪਾਰਟੀ ਅੰਦਰ ਪ੍ਰਨੀਤ ਕੌਰ ਨੂੰ ਹਟਾਉਣ ਦੀ ਮੰਗ ਉੱਠ ਰਹੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਯੂਨੀ. ‘ਚ ਹੰਗਾਮਾ, 60 ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਵਾਇਰਲ, 8 ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼
ਹਾਲ ਹੀ ਵਿੱਚ ਜਦੋਂ ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਪਟਿਆਲਾ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਪੁੱਜੇ ਤਾਂ ਉਨ੍ਹਾਂ ਸਪੱਸ਼ਟ ਕਿਹਾ ਸੀ ਕਿ ਪ੍ਰਨੀਤ ਹੁਣ ਉਨ੍ਹਾਂ ਦੀ ਪਾਰਟੀ ਦਾ ਹਿੱਸਾ ਨਹੀਂ ਰਹੇ। ਇਸ ਦੇ ਨਾਲ ਹੀ 2024 ਦੀਆਂ ਲੋਕ ਸਭਾ ਚੋਣਾਂ ‘ਚ ਪਟਿਆਲਾ ਤੋਂ ਪ੍ਰਨੀਤ ਦੇ ਖਿਲਾਫ ਕਾਂਗਰਸ ਦਾ ਉਮੀਦਵਾਰ ਖੜ੍ਹਾ ਕਰਨ ਦੀ ਗੱਲ ਚੱਲੀ ਸੀ। ਇਨ੍ਹਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਮੀਡੀਆ ‘ਚ ਪ੍ਰਨੀਤ ਕੌਰ ਖਿਲਾਫ ਬਿਆਨ ਦਿੱਤਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਪਾਰਟੀ ‘ਚੋਂ ਬਾਹਰ ਨਹੀਂ ਕੱਢਿਆ ਜਾਂਦਾ, ਉਹ ਚੈਨ ਨਾਲ ਨਹੀਂ ਬੈਠਣਗੇ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦੂਜੇ ਪਾਸੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਥਾਂ ਮਿਲ ਸਕਦੀ ਹੈ। ਚਰਚਾ ਹੈ ਕਿ ਕਿਸਾਨ ਅੰਦੋਲਨ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਭਾਜਪਾ ਕੈਪਟਨ ਨੂੰ ਖੇਤੀ ਮੰਤਰੀ ਬਣਾ ਸਕਦੀ ਹੈ। ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਕੈਪਟਨ ਅਮਰਿੰਦਰ ਨੂੰ ਸਵੀਕਾਰ ਕੀਤਾ ਹੈ ਅਤੇ ਭਾਜਪਾ ਨੂੰ ਵੀ ਵੱਡਾ ਸਿੱਖ ਚਿਹਰਾ ਮਿਲੇਗਾ।