ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਪ੍ਰਨੀਤ ਕੌਰ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਅੱਜ ਕੋਵਿਡ-19 ਟੈਸਟ ਵਿੱਚ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਠੀਕ ਮਹਿਸੂਸ ਕਰ ਰਹੇ ਹਨ। ਉਨ੍ਹਾਂ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰਿਆਂ ਨੂੰ ਆਪਣਾ ਟੈਸਟ ਕਰਵਾਉਣ ਦੀ ਬੇਨਤੀ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦੱਸ ਦੇਈਏ ਕਿ ਹਾਲ ਹੀ ਵਿੱਚ ਕਾਂਗਰਸ ਦੇ ਹੋਰ ਲੀਡਰ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਰਣਦੀਪ ਸਿੰਘ ਸੂਰਜੇਵਾਲਾ ਤੇ ਦੀਪੇਂਦਰ ਸਿੰਘ ਹੁੱਡਾ ਦੀ ਰਿਪੋਰਟ ਵੀ ਕੋਰੋਨਾ ਪੌਜ਼ੀਟਿਵ ਪਾਈ ਗਈ ਸੀ। ਪੰਜਾਬ ਤੇ ਹਰਿਆਣਾ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਉਛਾਲ ਆਇਆ ਹੈ।