ਪਟਿਆਲਾ ਦੇ ਸਰਕਟ ਹਾਊਸ ਵਿਖੇ ਪਹੁੰਚੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਭਾਜਪਾ ਨਾਲ ਗਠਜੋੜ ਕਰਕੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ‘ਤੇ ਵੀ ਤਿੱਖਾ ਹਮਲਾ ਬੋਲਿਆ।
ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਕਾਂਗਰਸ ਨੂੰ ਪੂਰੀ ਤਰ੍ਹਾਂ ਲੁੱਟਿਆ ਅਤੇ ਹੁਣ ਕਾਂਗਰਸ ਪੂਰੀ ਤਰ੍ਹਾਂ ਆਜ਼ਾਦ ਹੋ ਕੇ ਮਜ਼ਬੂਤ ਵਾਪਸੀ ਕਰੇਗੀ। ਉਨ੍ਹਾਂ ਕਿਹਾ ਕਿ ਕਿ ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਨਹੀਂ ਹੋਣਗੇ। ਪਟਿਆਲਾ ਤੋਂ ਪ੍ਰਨੀਤ ਕੌਰ ਬੀਜੇਪੀ ਦੇ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣਾ ਮਜ਼ਬੂਤ ਕੈਂਡੀਡੇਟ ਖੜ੍ਹਾ ਕਰਕੇ ਉਹਨੂੰ ਵੱਡੀ ਜਿੱਤ ਦਰਜ ਕਰਾਉਣ ਵਿੱਚ ਅਹਿਮ ਰੋਲ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੂੰ ਅਸੀਂ ਕਦੇ ਵੀ ਕਾਂਗਰਸ ‘ਚ ਨਹੀਂ ਲਵਾਂਗੇ। ਕਾਂਗਰਸੀ ਲੀਡਰ ਨੇ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੂੰ ਨੈਤਿਕਤਾ ਦੇ ਅਧਾਰ ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪੀ.ਐੱਸ.ਪੀ.ਸੀ.ਐੱਲ. ਉਪਰ 25 ਹਜਾਰ ਕਰੋੜ ਦਾ ਕਰਜਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਸੀ ਕਿ ਵਿਤੀ ਹਾਲਾਤ ਸੁਧਰਨਗੇ, ਪਰ ਕੇਂਦਰ ਸਰਕਾਰ ਤੋਂ ਬਿਜਲੀ ਖਰੀਦਣ ਲਈ ਵੀ ਸਰਕਾਰ ਨੇ ਕਰਜ਼ਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਐਡਾਂ ਕਰਕੇ ਮਸ਼ਹੂਰੀਆਂ ਕਰਨ ਦੀ ਥਾਂ ਆਪਣੇ ਵਿਭਾਗਾ ਵੱਲ ਧਿਆਨ ਦੇਵੇ। ਲਾਅ ਐਂਡ ਆਰਡਰ ਦਾ ਬੁਰਾ ਹਾਲ ਹੈ।
ਇਹ ਵੀ ਪੜ੍ਹੋ : CM ਮਾਨ ਤੇ ਕੇਜਰੀਵਾਲ ਦੇ 4 ਸਟਾਰ ਹੋਟਲ ‘ਚ ਰੁਕਣ ਦਾ ਬਿੱਲ ਪ੍ਰਸ਼ਾਸਨ ਨੂੰ ਭੇਜਣ ‘ਤੇ ਭਖ਼ੀ ਸਿਆਸਤ
ਬਾਜਵਾ ਨੇ ਕਿਹਾ ਕਿ ਰਾਘਵ ਚਢਾ ਕੋਲ 50 ਸੁਰੱਖਿਆ ਕਰਮੀ ਹਨ , 80 ਸੁਰੱਖਿਆਕਰਮੀ ਪੰਜਾਬ ਦੇ ਦਿਲੀ ਦੇ ਮੁੱਖ ਮੰਤਰੀ ਨੂੰ ਦਿੱਤੇ ਗਏ ਹਨ, 2 ਲੈਂਡ ਕਰੂਜ਼ ਭੇਜੇ ਗਏ ਹਨ। ਪੰਜਾਬ ਸਰਕਾਰ ਨੇ ਦਿੱਲੀ ‘ਚ ਭਗਵੰਤ ਮਾਨ ਦੇ ਹੈਲੀਕਾਪਟਰ ਦੇ ਖਰਚੇ ਦੀ ਜਾਣਕਾਰੀ ਆਰ.ਟੀ.ਆਈ. ਨੂੰ ਨਹੀਂ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਹੁਣ ਤੱਕ ਪਾਰਟੀ ਵਿੱਚ ਰਖੇ ਜਾਣ ‘ਤੇ ਵੀ ਬਾਜਵਾ ਨੇ ਸਵਾਲ ਉਠਾਏ। ਇਸ ਦੇ ਨਾਲ ਹੀ ਪਠਾਨਮਾਜਰਾ ‘ਤੇ ਚੁੱਕੇ ਸਵਾਲ਼ਾਂ ਲਈ ਹੁਣ ਤੱਕ ਨੋਟਿਸ ਨਾ ਲੈਣ ‘ਤੇ ਵੀ ਉਨ੍ਹਾਂ ਕਿਹਾ ਕਿ ਵਿਧਾਇਕ ਨੇ ਔਰਤ ਨਾਲ ਧੋਖਾ ਕੀਤਾ, ਉਸਦੀ ਪਤਨੀ ਨੇ ਸਬੂਤ ਦਿੱਤਾ ਹੈ, ਪਠਾਨਮਾਜਰਾ ਕੋਲੋਂ ਬਿਲਡਰ ਨਾਲ ਪਠਾਨਮਾਜਰਾ ਦੁਬਈ ਘੁੰਮਣ ਦੀ ਵੀ ਈਡੀ ਵੱਲੋਂ ਪੁੱਛਗਿੱਛ ਨਹੀਂ ਕੀਤੀ ਗਈ।