ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ ਤੇ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਹਾਲਾਂਕਿ ਇਸ ਦੌੜ ਵਿੱਚ ਅਜੇ ਤੱਕ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਲ ਸਨ ਪਰ ਹੁਣ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਨੇ ਇਸ ਸਸਪੈਂਸ ਨੂੰ ਹੋਰ ਵਧਾ ਦਿੱਤਾ ਹੈ।
ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਬਾਜਪਾ ਨੇ ਇੱਕ ਟੀ.ਵੀ. ਚੈਨਲ ਨੂੰ ਇੰਟਰਵਿਊ ਦੌਰਾਨ ਕਿਹਾ ਕਿ ਕੀ ਕਿਸੇ ਨੇ ਸੋਚਿਆ ਸੀ ਚੰਨੀ CM ਬਣ ਜਾਣਗੇ? ਤਾਂ ਫਿਰ ਮੈਂ ਕਿਉਂ ਨਹੀਂ? ਜਦੋਂ ਬਾਜਵਾ ਤੋਂ ਪੁੱਛਿਆ ਗਿਆ ਕਿ ਕਾਂਗਰਸ ‘ਚ ਮੁੱਖ ਮੰਤਰੀ ਦਾ ਉਮੀਦਵਾਰ ਕੌਣ ਹੈ ਤਾਂ ਉਨ੍ਹਾਂ ਕਿਹਾ ਕਿ ਚੰਨੀ ਪਹਿਲਾਂ ਹੀ ਕਾਂਗਰਸ ਪਾਰਟੀ ਨਾਲ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੌਣ ਬਣੇਗਾ ਇਹ ਦਿਨ, ਸਮਾਂ ਅਤੇ ਮੂਡ ‘ਤੇ ਨਿਰਭਰ ਕਰਦਾ ਹੈ। ਇਥੇ ਕੁਝ ਵੀ ਸਥਾਈ ਨਹੀਂ ਹੈ। ਬਦਬਾਅ ਹੁੰਦੇ ਰਹਿੰਦੇ ਹਨ। ਬਿਆਨ ਵੀ ਬਦਲਦੇ ਰਹਿੰਦੇ ਹਨ। ਇਸ ਲਈ ਅੱਗੇ-ਅੱਗੇ ਦੇਖੋ ਕੀ ਹੁੰਦਾ ਹੈ।
ਇਸ ਤੋਂ ਪਹਿਲਾਂ ਵੀ ਪੰਜਾਬ ਕਾਂਗਰਸ ਦੇ ਟਵਿੱਟਰ ਹੈਂਡਲ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਸੀ, ਜਿਸ ਵਿੱਚ ਸੀ.ਐੱਮ. ਚੰਨੀ ਤੇ ਨਵਜੋਤ ਸਿੰਘ ਸਿੱਧੂ ਦੇ ਨਾਲ ਪ੍ਰਤਾਪ ਸਿੰਘ ਬਾਜਵਾ ਨੂੰ ਵਿਖਾਇਆ ਗਿਆ ਸੀ। ਇਸ ਨੂੰ ਵੇਖ ਕੇ ਵੀ ਇਹੀ ਜਾਪਦਾ ਸੀ ਕਿ ਹੁਣ ਬਾਜਵਾ ਵੀ ਸੀ.ਐੱਮ. ਫ਼ੇਸ ਦੀ ਦੌੜ ਵਿੱਚ ਸ਼ਾਮਲ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਉਥੇ ਹੀ ਤਿੰਨ ਦਿਨ ਪਹਿਲਾਂ ਰਾਹੁਲ ਗਾਂਧੀ ਨੇ ਪੰਜਾਬ ਦੌਰੇ ਦੌਰਾਨ ਇਹ ਬਿਆਨ ਦਿੱਤਾ ਸੀ ਕਿ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਨਾਲ ਹੀ ਚੋਣ ਲੜੀ ਜਾਵੇਗੀ ਤੇ ਪਾਰਟੀ ਵਰਕਰਾਂ ਤੋਂ ਪੁੱਛ ਕੇ ਇਹ ਫ਼ੈਸਲਾ ਲਿਆ ਜਾਵੇਗਾ। ਹਾਲਾਂਕਿ ਰਾਹੁਲ ਗਾਂਧੀ ਨੇ ਉਸ ਵੇਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਦਾ ਹੀ ਜ਼ਿਕਰ ਕੀਤਾ ਸੀ ਤੇ ਕਿਹਾ ਸੀ ਕਿ ਜੋ ਵੀ ਮੁੱਖ ਮੰਤਰੀ ਉਮੀਦਵਾਰ ਬਣਿਆ, ਦੂਜਾ ਉਸ ਦਾ ਸਾਥ ਦੇਵੇਗਾ। ਪਰ ਬਾਜਵਾ ਦੇ ਇਸ ਬਿਆਨ ਨੇ ਮੁੱਖ ਮੰਤਰੀ ਉਮੀਦਵਾਰ ‘ਤੇ ਸਸਪੈਂਸ ਹੋਰ ਵਧਾ ਦਿੱਤਾ ਹੈ।