ਫਲਾਈਟ ‘ਚ ਪਿਸ਼ਾਬ ਕਰਨ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਹੁਣ ਏਅਰ ਇੰਡੀਆ ਦੀ ਫਲਾਈਟ ‘ਚ ਇਕ ਯਾਤਰੀ ਨੇ ਫਰਸ਼ ‘ਤੇ ਪਿਸ਼ਾਬ ਕਰ ਦਿੱਤਾ। ਇਹ ਘਟਨਾ ਮੁੰਬਈ ਤੋਂ ਦਿੱਲੀ ਆ ਰਹੀ ਫਲਾਈਟ ‘ਚ ਵਾਪਰੀ, ਜਿਸ ਤੋਂ ਬਾਅਦ ਦੋਸ਼ੀ ਵਿਅਕਤੀ ਨੂੰ ਦਿੱਲੀ ਏਅਰਪੋਰਟ ‘ਤੇ ਗ੍ਰਿਫਤਾਰ ਕਰ ਲਿਆ ਗਿਆ।
ਫਲਾਈਟ ਦੇ ਕਪਤਾਨ ਦੀ ਵੱਲੋਂ ਆਈਜੀਆਈ ਏਅਰਪੋਰਟ ਦੇ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਮੁਲਜ਼ਮ ਨੂੰ ਉਥੋਂ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦਾ ਨਾਂ ਰਾਮ ਸਿੰਘ ਦੱਸਿਆ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ 24 ਜੂਨ ਨੂੰ ਏਅਰ ਇੰਡੀਆ ਦੀ ਏਆਈਸੀ 866 ਫਲਾਈਟ ਵਿੱਚ ਵਾਪਰੀ ਸੀ। ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਮੁਤਾਬਕ ਰਾਮ ਸਿੰਘ ਨਾਮ ਦੇ ਇੱਕ ਯਾਤਰੀ ਨੇ ਜਹਾਜ਼ ਦੇ ਫਰਸ਼ ‘ਤੇ ਸ਼ੌਚ ਤੇ ਪੇਸ਼ਾਬ ਕੀਤਾ ਅਤੇ ਇਸ ਤੋਂ ਬਾਅਦ ਥੁੱਕ ਵੀ ਦਿੱਤਾ। ਪੁਲਿਸ ਸੂਤਰਾਂ ਨੇ ਦੱਸਿਆ ਕਿ ਇਸ ਦੌਰਾਨ ਚਾਲਕ ਦਲ ਦੇ ਮੈਂਬਰਾਂ ਨੇ ਯਾਤਰੀ ਨੂੰ ਜ਼ੁਬਾਨੀ ਚਿਤਾਵਨੀ ਦਿੱਤੀ ਪਰ ਇਸ ਦੇ ਬਾਵਜੂਦ ਉਹ ਨਹੀਂ ਰੁਕਿਆ।
ਏਅਰਲਾਈਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕੈਬਿਨ ਕਰੂ ਨੇ ਚਿਤਾਵਨੀ ਦੇਣ ਤੋਂ ਬਾਅਦ ਫਲਾਈਟ ਦੇ ਕਪਤਾਨ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਕੈਪਟਨ ਨੇ ਕੰਪਨੀ ਨੂੰ ਮੈਸੇਜ ਭੇਜਿਆ, ਜਿਸ ‘ਚ ਏਅਰਪੋਰਟ ਸੁਰੱਖਿਆ ਨੂੰ ਦੋਸ਼ੀ ਵਿਅਕਤੀ ਨੂੰ ਏਅਰਪੋਰਟ ‘ਤੇ ਫੜਨ ਲਈ ਕਿਹਾ ਗਿਆ। ਏਅਰਲਾਈਨ ਕੰਪਨੀ ਨੇ ਦੱਸਿਆ ਕਿ ਇਕੱਠੇ ਸਫਰ ਕਰ ਰਹੇ ਲੋਕਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਉਹ ਇਸ ਗੱਲ ਤੋਂ ਕਾਫੀ ਨਾਰਾਜ਼ ਹੋਏ, ਜਿਸ ਤੋਂ ਬਾਅਦ ਕੈਬਿਨ ਕਰੂ ਨੇ ਸਾਰੇ ਯਾਤਰੀਆਂ ਨੂੰ ਸ਼ਾਂਤ ਕੀਤਾ। ਸਾਰਿਆਂ ਨੂੰ ਦੱਸਿਆ ਗਿਆ ਕਿ ਮੁਲਜ਼ਮਾਂ ਨੂੰ ਪੁਲੀਸ ਹਵਾਲੇ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਸਿੱਖਾਂ ‘ਤੇ ਹਮਲਿਆਂ ਨੂੰ ਲੈ ਕੇ ਐਕਸ਼ਨ ਮੋਡ ‘ਚ ਭਾਰਤ, PAK ਹਾਈਕਮਿਸ਼ਨ ਦੇ ਡਿਪਲੋਮੈਟ ਕੀਤੇ ਤਲਬ
ਜਾਣਕਾਰੀ ਮੁਤਾਬਕ ਦੋਸ਼ੀ ਵਿਅਕਤੀ ਅਫਰੀਕਾ ‘ਚ ਕੁੱਕ ਦਾ ਕੰਮ ਕਰਦਾ ਹੈ ਜੋ ਏਅਰ ਇੰਡੀਆ ਦੀ ਫਲਾਈਟ ਏਆਈਸੀ 866 ਤੋਂ ਮੁੰਬਈ ਜਾ ਰਿਹਾ ਸੀ। ਇੱਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਦਿੱਲੀ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, ‘ਦਿੱਲੀ ਪੁਲਿਸ ਨੇ ਫਲਾਈਟ ਦੇ ਕਪਤਾਨ ਦੀ ਸ਼ਿਕਾਇਤ ‘ਤੇ ਧਾਰਾ 294/510 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਦੋਸ਼ੀ ਯਾਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਿਸ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਗਈ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਜ਼ਮਾਨਤ ਮਿਲ ਗਈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: