ਜ਼ਿਲ੍ਹਾ ਪਠਾਨਕੋਟ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਸਟੋਰ ਕਰਨ ਸਬੰਧੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਦੀ ਪ੍ਰਧਾਨਗੀ ਵਿਚ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।
![pathankot Fire cracker Guidelines](https://dailypost.in/wp-content/uploads/2022/10/image-300.png)
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਦੀਵਾਲੀ ਨੂੰ ਮੁੱਖ ਰੱਖਦਿਆਂ ਪਟਾਕਿਆਂ ਦੀ ਵਿਕਰੀ ਲਈ ਆਰ.ਜੀ. ਲਾਇਸੰਸ ਜਾਰੀ ਕੀਤੇ ਜਾਣੇ ਹਨ, ਜਿਸ ਤਹਿਤ ਪ੍ਰਾਪਤ ਹੋਈਆਂ ਦਰਖਾਸਤਾਂ ਦਾ ਡਰਾਅ 14 ਅਕਤੂਬਰ ਨੂੰ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੱਢਿਆ ਜਾਵੇਗਾ। ਡਰਾਅ ਤੋਂ ਬਾਅਦ ਜਿਨ੍ਹਾਂ ਲੋਕਾਂ ਦੇ ਪਟਾਕਿਆਂ ਦੇ ਵੇਚਣ ਲਈ ਡਰਾਅ ਨਿਕਲਦੇ ਹਨ, ਉਹ ਹੀ ਪਟਾਕੇ ਵੇਚ ਸਕਣਗੇ ਅਤੇ ਅਪਣਾ ਲਾਇਸੈਂਸ ਕਿਸੇ ਹੋਰ ਵਿਅਕਤੀ ਨੂੰ ਨਹੀਂ ਦੇਣਗੇ। ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਦਾ ਲਾਇਸੈਂਸ ਮੌਕੇ ‘ਤੇ ਹੀ ਰੱਦ ਕਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
![](https://dailypost.in/wp-content/uploads/2022/09/WhatsApp-Image-2022-09-12-at-8.26.02-AM.jpeg)
ਉਨ੍ਹਾਂ ਨੇ ਕਿਹਾ ਕਿ ਪਟਾਕਿਆਂ ਦੀ ਵਿਕਰੀ ਲਈ ਸਥਾਨ ਨਿਰਧਾਰਤ ਕੀਤੇ ਜਾਣਗੇ ਅਤੇ ਇਸ ਵਾਰ ਰਾਮ ਲੀਲਾ ਗਰਾਊਂਡ ਦੀ ਬਜਾਏ ਐਸਡੀ ਸਕੂਲ ਪਠਾਨਕੋਟ ਦੀ ਗਰਾਊਂਡ ਨੂੰ ਪਟਾਕਿਆਂ ਦੀ ਵਿਕਰੀ ਲਈ ਵਰਤਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਪਟਾਕਿਆਂ ਦੇ ਡਰਾਅ ਕੱਢਣ ਸਮੇਂ ਵੀਡਿਓਗ੍ਰਾਫੀ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹਾ ਫਾਇਰ ਅਫ਼ਸਰ ਨੂੰ ਹਦਾਇਤ ਕੀਤੀ ਕਿ ਜਿੱਥੇ ਪਟਾਕੇ ਵੇਚੇ ਜਾਣੇ ਹਨ, ਉੱਥੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੁਹੱਈਆ ਕਰਵਾਈਆਂ ਜਾਣ।