Pathankot MLA Amit Vij : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਮਾਮਲੇ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ। ਵੱਡੇ-ਵੱਡੇ ਅਫਸਰਾਂ ਤੇ ਮੰਤਰੀਆਂ ਨੂੰ ਵੀ ਇਹ ਆਪਣਾ ਗ੍ਰਿਫਤ ਵਿਚ ਲੈ ਰਿਹਾ ਹੈ। ਹੁਣ ਪਠਾਨਕੋਟ ਤੋਂ ਵੀ ਵਿਧਾਇਕ ਅਮਿਤ ਵਿਜ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ, ਜਿਨ੍ਹਾਂ ਦਾ ਇਲਾਜ ਸਿਹਤ ਵਿਭਾਗ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਵਿਧਾਇਕ ਵਿਚ ਕੋਰੋਨਾ ਦੇ ਕੋਈ ਲੱਛਣ ਨਹੀਂ ਹਨ। ਉਹ ਸਿਹਤਮੰਦ ਹਨ ਅਤੇ ਉਨ੍ਹਾਂ ਨੂੰ ਘਰ ਵਿਚ ਹੀ ਕੁਆਰੰਟਾਈਨ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ 10 ਸੰਪਰਕ ਵਿਚ ਆਉਣ ਵਾਲੇ ਲੋਕਾਂ ਦੇ ਵੀ ਕੋਰੋਨਾ ਟੈਸਟ ਕੀਤੇ ਗਏ ਸਨ, ਜੋਕਿ ਨੈਗੇਟਿਵ ਆਏ ਹਨ। ਜ਼ਿਕਰਯੋਗ ਹੈ ਕਿ ਪਠਾਨਕੋਟ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 526 ਹੋ ਚੁੱਕੀ ਹੈ ਜਿਨ੍ਹਾਂ ਵਿਚੋਂ 341 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉਥੇ ਹੀ ਹੁਣ ਤੱਕ ਇਥੇ 14 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਦੱਸ ੇਦਈਏ ਕਿ ਬੀਤੇ ਦਿਨ ਵੀ ਜ਼ਿਲ੍ਹੇ ਵਿਚੋਂ ਕੋਰੋਨਾ ਦੇ 25 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 371 ਸੈਂਪਲ ਅੰਮ੍ਰਿਤਸਰ ਵਿਚ ਟੈਸਟ ਲਈ ਭੇਜੇ ਗਏ ਹਨ।