ਵਿਸਾਖੀ ਦੇ ਤਿਓਹਾਰ ਨੂੰ ਲੈ ਕੇ ਪਠਾਨਕੋਟ ਪੁਲਿਸ ਪੂਰੀ ਤਰ੍ਹਾਂ ਅਲਰਟ ‘ਤੇ ਹੈ ਜਿਸ ਦੇ ਚੱਲਦਿਆਂ ਪਠਾਨਕੋਟ ਰੇਲਵੇ ਸਟੇਸ਼ਨ, ਬੱਸ ਸਟੈਂਡ ‘ਤੇ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜੇਕਰ ਕੋਈ ਅਣਪਛਾਤਾ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਉਸ ਦਾ ਪਛਾਣ ਪੱਤਰ ਵੀ ਚੈੱਕ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਸ਼ਰਾਰਤੀ ਤੱਤ ਕਿਵੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।

ਜਾਣਕਾਰੀ ਦਿੰਦਿਆਂ ਡੀਐੱਸਪੀ ਰੇਲਵੇ ਵਿਕਰਮ ਸਿੰਘ ਨੇ ਦੱਸਿਆ ਕਿ ਵਿਸਾਖੀ ਦੇ ਤਿਓਹਾਰ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ। ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ‘ਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਯਾਤਰੀਆਂ ਦੇ ਸਾਮਾਨ ਨੂੰ ਵੀ ਚੈੱਕ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ :

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
