ਪੰਜਾਬ ਦੇ ਪਠਾਨਕੋਟ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 207 ਕਿਲੋ ਭੁੱਕੀ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਲੱਖਾਂ ਰੁਪਏ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਦੋ ਗੱਡੀਆਂ ਵੀ ਜ਼ਬਤ ਕੀਤੀਆਂ ਗਈਆਂ ਹਨ। ਪੁਲਿਸ ਨੇ ਪੰਜਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਨੰਗਲ ਭੂਰ ਵਿੱਚ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪਠਾਨਕੋਟ ਦੇ SP ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਇੱਕ ਕਾਰ ਨੂੰ ਰੋਕਿਆ, ਜੋ ਕਿ ਟਰੱਕ ਨੂੰ ਲੈ ਕੇ ਜਾ ਰਹੀ ਸੀ। ਥਾਣਾ ਨੰਗਲ ਭੂਰ ਦੇ SI ਸ਼ੋਹਰਤ ਮਾਨ ਦੀ ਅਗਵਾਈ ਹੇਠ SI ਸ਼ੋਹਰਤ ਮਾਨ ਨੇ ਪੁਲਿਸ ਪਾਰਟੀ ਸਮੇਤ ਜਦੋਂ ਵਰਨਾ ਕਾਰ ਐਸਕਾਰਟ ਟਰੱਕ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ‘ਤਾਂ ਟਰੱਕ ਵਿੱਚੋਂ 207 ਭੁੱਕੀ ਬਰਾਮਦ ਕੀਤੀ।
ਇਹ ਵੀ ਪੜ੍ਹੋ : ਲੁਧਿਆਣਾ : ਜੀਟੀ ਰੋਡ ‘ਤੇ ਖੜ੍ਹੇ ਟਰੱਕ ਨਾਲ 2 ਵਾਹਨਾਂ ਦੀ ਹੋਈ ਟੱਕਰ, 15 ਲੋਕ ਜ਼ਖਮੀ
ਫੜੇ ਗਏ ਮੁਲਜ਼ਮਾਂ ਦੀ ਪਛਾਣ ਸਤਵਿੰਦਰ ਸਿੰਘ, ਰਾਕੇਸ਼ ਕੁਮਾਰ, ਤੇਜਵਿੰਦਰ ਸਿੰਘ, ਗੁਰਬਾਜ ਸਿੰਘ ਅਤੇ ਧਰਮਿੰਦਰ ਸਿੰਘ ਸਾਰੇ ਵਾਸੀ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਜੋਂ ਹੋਈ ਹੈ। ਸਤਵਿੰਦਰ ਸਿੰਘ, ਰਾਕੇਸ਼ ਕੁਮਾਰ ਅਤੇ ਤੇਜਵਿੰਦਰ ਸਿੰਘ ਰਜਿਸਟ੍ਰੇਸ਼ਨ ਨੰਬਰ PB 11 BR 9443 ਵਾਲੀ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਸਨ। ਗੁਰਬਾਜ਼ ਸਿੰਘ ਅਤੇ ਧਰਮਿੰਦਰ ਸਿੰਘ ਟਾਟਾ ਟਰੱਕ ਨੰਬਰ ਪੀਬੀ 12 ਐਮ 7631 ਵਿੱਚ ਸਵਾਰ ਹੋ ਕੇ ਜਾ ਰਹੇ ਸਨ। ਪੁਲਿਸ ਨੇ ਪੰਜਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: