ਨਸ਼ੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪਠਾਨਕੋਟ ਪੁਲਿਸ ਨੇ ਇਕ ਅੰਤਰਰਾਜੀ ਪੋਸਤ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ ਪੁਲਿਸ ਨੇ ਦੋ ਭਰਾਵਾਂ ਨੂੰ ਗ੍ਰਿਫਤਾਰ ਕੀਤਾ ਤੇ ਟਰੱਕ ਦੇ ਇਕ ਖਾਸ ਡੱਬੇ ਵਿਚ ਲੁਕੇ ਹੋਏ ਤਿੰਨ ਕੁਇੰਟਲ ਪੋਸਤ ਵੀ ਬਰਾਮਦ ਕੀਤਾ। ਫੜੇ ਗਏ ਦੋਸ਼ੀਆਂ ਦੀ ਪਛਾਣ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਾਕਸਾ ਨਿਵਾਸੀ ਜਗਮੋਹਨ ਸਿੰਘ ਤੇ ਸੇਵਾ ਸਿੰਘ ਵਜੋਂ ਹੋਈ ਹੈ।
ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਪਠਾਨਕੋਟ ਵਿਚ ਸਰਗਰਮ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗਤੀਵਿਧੀਆਂ ‘ਤੇ ਨਜ਼ਰ ਰੱਖੇ ਹੋਏ ਹੋਏ ਹੈ। ਉੁਨ੍ਹਾਂ ਕਿਹਾ ਕਿ ਹੋਰ ਪੁਲਿਸ ਅਧਿਕਾਰੀਆਂ ਨਾਲ ਐੱਸਪੀ ਮਨੋਜ ਕੁਮਾਰ ਤੇ ਡੀਐੱਸਪੀ ਰਾਜਿੰਦਰ ਮਿਨਹਾਸ ਦੀ ਅਗਵਾਈ ਵਿਚ ਵਿਸ਼ੇਸ਼ ਜਾਂਚ ਦਲ ਗਠਿਤ ਕੀਤੇ ਗਏ ਹਨ।
ਖੱਖ ਨੇ ਦੱਸਿਆ ਕਿ ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ‘ਤੇ ਇਲਾਕੇ ਵਿਚ ਗਸ਼ਤ ਕਰਦੇ ਹੋਏ ਇਕ ਟਰੱਕ ਨੂੰ ਰੋਕਿਆ ਤੇ ਚੈਕਿੰਗ ਦੌਰਾਨ ਪੁਲਿਸ ਨੇ ਟਰੱਕ ਵਿਚ ਲੁਕਾ ਕੇ ਰੱਖਿਆ 3 ਕੁਇੰਟਲ ਪੋਸਤ ਬਰਾਮਦ ਕਰਕੇ ਦੋਵਾਂ ਦੋਸ਼ੀਆਂ ਨੂੰ ਮੌਕੇ ‘ਤੇ ਹਿਰਾਸਤ ਵਿਚ ਲੈ ਲਿਆ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਐਸਐਸਪੀ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਤਸਕਰ ਹਨ ਅਤੇ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਦਰਜਨਾਂ ਅਪਰਾਧਿਕ ਕੇਸ ਦਰਜ ਹਨ। ਉਹ ਪਹਿਲਾਂ ਜੰਮੂ-ਕਸ਼ਮੀਰ ਤੋਂ ਇਸ ਖੇਪ ਦੀ ਤਸਕਰੀ ਕਰਦੇ ਸਨ ਅਤੇ ਹੁਣ ਉਹ ਇਸ ਦੀ ਡਿਲੀਵਰੀ ਕਰਨ ਲਈ ਇਲਾਕੇ ਦੇ ਆਪਣੇ ਗਾਹਕਾਂ ਨੂੰ ਬੁਲਾਉਣ ਲੱਗੇ ਹਨ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤਾਂ ਕਿ ਬਾਕੀ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।