ਪਟਿਆਲਾ ਵਿਚ ਹਾਲਾਤ ਤਣਾਅਪੂਰਨ ਹਨ। ਇਥੇ ਸ਼ਿਵ ਸੈਨਾ ਤੇ ਨਿਹੰਗਾਂ ਵਿਚਾਲੇ ਝੜਪ ਹੋ ਗਈ ਹੈ। ਇਸੇ ਦਰਮਿਆਨ ਪਟਿਆਲਾ ਦੀ ਡੀ. ਸੀ. ਸਾਕਸ਼ੀ ਸਾਹਨੀ ਵੱਲੋਂ ਉਥੋਂ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸ਼ਾਂਤੀ ਅਤੇ ਸਦਭਾਵਨਾ ਸਾਡੇ ਸਾਰੇ ਧਰਮਾਂ ਅਤੇ ਉਨ੍ਹਾਂ ਦੇ ਮੂਲ ਸਿਧਾਂਤਾਂ ਦਾ ਕੇਂਦਰ ਹੈ। ਜੇਕਰ ਕੋਈ ਝਗੜਾ ਜਾਂ ਗਲਤਫਹਿਮੀ ਹੈ ਤਾਂ ਵੀ ਗੱਲਬਾਤ ਰਾਹੀਂ ਹੱਲ ਕਰਨਾ ਜ਼ਰੂਰੀ ਹੈ। ਇਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਅਤੇ ਪੰਜਾਬ ਦੇ ਸਮੂਹ ਵੀਰਾਂ-ਭੈਣਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਾ ਹੈ। ਮੌਜੂਦਾ ਸਥਿਤੀ ਕਾਬੂ ਹੇਠ ਹੈ ਅਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਜਾ ਰਹੇ ਹਨ। ਇਸ ਤਰ੍ਹਾਂ, ਸਾਰਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਬੇਬੁਨਿਆਦ ਖ਼ਬਰਾਂ/ਸੋਸ਼ਲ ਮੀਡੀਆ ਅੱਗੇ ਫੈਲਣ ਦਾ ਸ਼ਿਕਾਰ ਨਾ ਹੋਣ ਅਤੇ ਆਪੋ-ਆਪਣੇ ਘਰਾਂ, ਠਹਿਰਨ ਦੀਆਂ ਥਾਵਾਂ ‘ਤੇ ਵਾਪਸ ਪਰਤਣ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਪ੍ਰਦਰਸ਼ਨਕਾਰੀਆਂ ਵੱਲੋਂ SHO ਦਾ ਹੱਥ ਕੱਟੇ ਜਾਣ ਦੀ ਖਬਰ ਬਾਰੇ ਸਪੱਸ਼ਟੀਕਰਨ ਦਿੰਦਿਆਂ ਡੀ. ਸੀ. ਪਟਿਆਲਾ ਨੇ ਕਿਹਾ ਕਿ ਇਹ ਨਿਰਾਆਧਾਰ ਹੈ, ਅਜਿਹੀਆਂ ਅਫਵਾਹਾਂ ਨੂੰ ਫੈਲਾਉਣ ਤੋਂ ਗੁਰੇਜ਼ ਕੀਤਾ ਜਾਵੇ।