ਪਟਿਆਲਾ ਜੇਲ੍ਹ ਪ੍ਰਸ਼ਾਸਨ ਦੀ ਵੱਡੀ ਕੁਤਾਹੀ ਸਾਹਮਣੇ ਆਈ ਹੈ। ਨਵਜੋਤ ਸਿੰਘ ਸਿੱਧੂ ਜੋ ਕਿ ਨਸ਼ਿਆਂ ਦਾ ਮੁੱਦਾ ਲਗਾਤਾਰ ਚੁੱਕਦੇ ਆਏ ਹਨ ਤੇ ਤਸਕਰਾਂ ਖਿਲਾਫ ਕਾਰਵਾਈ ਦੀ ਮੰਗ ਵੀ ਕਰਦੇ ਰਹੇ ਹਨ, ਪਟਿਆਲਾ ਦੀ ਕੇਂਦਰੀ ਜੇਲ੍ਹ ਦੀ ਬੈਰਕ ਨੰਬਰ 10 ਵਿਚ ਜਿਥੇ ਸਿੱਧੂ ਨੂੰ ਰੱਖਿਆ ਗਿਆ ਸੀ, ਉਸ ਵਿਚ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਸਾਬਕਾ ਪੁਲਿਸ ਮੁਲਾਜ਼ਮ ਇੰਦਰਜੀਤ ਸਿੰਘ ਕਥਿਤ ਤੌਰ ‘ਤੇ ਨਸ਼ਾ ਤਸਕਰਾਂ ਦੇ ਵੱਡੇ ਗਠਜੋੜ ਵਿਚ ਸ਼ਾਮਲ ਹੋਣ ਸਬੰਧੀ ਕੇਸ ਦਾ ਸਾਹਮਣਾ ਕਰ ਰਿਹਾ ਹੈ, ਵੀ ਬੰਦ ਹੈ।
ਸਾਲ 2017 ਵਿੱਚ ਫਗਵਾੜਾ ਵਿੱਚ ਇੰਦਰਜੀਤ ਦੇ ਕੁਆਰਟਰਾਂ ਤੋਂ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ, ਜਦਕਿ ਜਲੰਧਰ ਪੁਲਿਸ ਲਾਈਨਜ਼ ਵਿੱਚ ਉਸ ਦੀ ਰਿਹਾਇਸ਼ ਤੋਂ ਕਥਿਤ ਤੌਰ ’ਤੇ ਏਕੇ-47 ਰਾਈਫਲ ਅਤੇ ਹੋਰ ਹਥਿਆਰ ਬਰਾਮਦ ਹੋਏ ਸਨ। ਗ੍ਰਿਫ਼ਤਾਰੀ ਵੇਲੇ ਤੋਂ ਹੀ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ।
ਇਹ ਵੀ ਪੜ੍ਹੋ : ਕਿਸਾਨ ਯੂਨੀਅਨ ਦਾ ਐਲਾਨ, ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਕਾਰਨ 26 ਮਈ ਨੂੰ ਜਲੰਧਰ-ਦਿੱਲੀ ਹਾਈਵੇਅ ਹੋਵੇਗਾ ਜਾਮ
ਭਾਵੇਂ ਜੇਲ੍ਹ ਅਧਿਕਾਰੀਆਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੁੰਦੇ ਹੀ ਇੰਦਰਜੀਤ ਸਿੰਘ ਦੀ ਬੈਰਕ ਬਦਲ ਦਿੱਤੀ ਗਈ, ਪਰ ਇਸ ਘਟਨਾ ਨੇ ਇੱਕ ਵਾਰ ਫਿਰ ਜੇਲ੍ਹ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਢਿੱਲ ਦਾ ਪਰਦਾਫਾਸ਼ ਕਰ ਦਿੱਤਾ ਹੈ ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਿੱਧੂ ਨੂੰ ਅਜਿਹੇ ਕੈਦੀ ਨਾਲ ਉਸੇ ਬੈਰਕ ਵਿੱਚ ਰੱਖੇ ਜਾਣ ’ਤੇ ਹੇਠਲੇ ਪੱਧਰ ਦੇ ਜੇਲ੍ਹ ਕਰਮਚਾਰੀ ਵੀ ਹੈਰਾਨ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਦੀਆਂ ਜੇਲ੍ਹਾਂ ’ਚ ਖ਼ੂਨੀ ਝੜਪਾਂ ਹੋਈਆਂ ਹਨ ਅਤੇ ਸਿੱਧੂ ਆਪਣੇ ਨਸ਼ਾ ਤਸਕਰਾਂ ਵਿਰੋਧੀ ਬਿਆਨਾਂ ਕਾਰਨ ਪਹਿਲਾਂ ਹੀ ਹਿੱਟ ਲਿਸਟ ’ਤੇ ਹਨ। ਅਜਿਹੀ ਕੁਤਾਹੀ ਮਹਿੰਗੀ ਪੈ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਸਿੱਧੂ ਨੂੰ ਸੁਪਰੀਮ ਕੋਰਟ ਨੇ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿਚ ਇੱਕ ਸਾਲ ਕੈਦ ਦੀ ਸਜਾ ਸੁਣਾਈ ਹੈ ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਸਿੱਧੂ ਨੇ ਪਟਿਆਲਾ ਕੋਰਟ ਵਿਚ ਸਰੰਡਰ ਕਰ ਦਿੱਤਾ। ਸਿੱਧੂ ਦਾ ਪਾਰਕਿੰਗ ਨੂੰ ਲੈ ਕੇ 1988 ਵਿਚ ਪਟਿਆਲਾ ਵਿਚ ਬਜ਼ੁਰਗ ਗੁਰਨਾਮ ਸਿੰਘ ਨਾਲ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਬਜ਼ੁਰਗ ਦੀ ਮੌਤ ਹੋ ਗਈ ਸੀ।