ਪੰਜਾਬ ਦੇ ਪਟਿਆਲਾ ਨੇੜੇ ਮੰਡੌਰ ਪਿੰਡ ਦੇ ਪਹਿਲਵਾਨ ਜਸਕਰਨ ਸਿੰਘ ਧਾਲੀਵਾਲ ਨੇ ਜੌਹਰ ਦਿਖਾ ਕੇ ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਿਆ। ਧਾਲੀਵਾਲ ਨੇ ਜੌਰਡਨ ਵਿੱਚ ਹੋਈ ਚੈਂਪੀਅਨਸ਼ਿਪ ਵਿੱਚ ਅੰਡਰ-20 65 ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ। ਜਸਕਰਨ ਨੇ ਇਸ ਤੋਂ ਪਹਿਲਾਂ ਹੰਗਰੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ।
ਜਸਕਰਨ ਸਿੰਘ ਧਾਲੀਵਾਲ ਦੇ ਪਟਿਆਲਾ ਪਹੁੰਚਣ ‘ਤੇ ਡੀਸੀ ਸਾਕਸ਼ੀ ਸਾਹਨੀ ਨੇ ਇੱਥੋਂ ਦੇ ਰਿੰਕ ਹਾਲ ਬਾਰਾਦਰੀ ਗਾਰਡਨ ਵਿਖੇ ਉਨ੍ਹਾਂ ਦਾ ਸਵਾਗਤ ਕੀਤਾ। ਜਸਕਰਨ ਨੂੰ ਖਿਡਾਰੀਆਂ ਅਤੇ ਸਮੂਹ ਨੌਜਵਾਨਾਂ ਲਈ ਮਿਸਾਲ ਦੱਸਦਿਆਂ ਡੀਸੀ ਨੇ ਕਿਹਾ ਕਿ ਇਹ ਦੇਸ਼ ਅਤੇ ਸੂਬੇ ਲਈ ਮਾਣ ਵਾਲੀ ਗੱਲ ਹੈ। ਇੱਥੋਂ ਦੇ ਖਿਡਾਰੀ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ। ਇਸ ਮੌਕੇ ਜਸਕਰਨ ਸਿੰਘ ਧਾਲੀਵਾਲ ਦੇ ਪਿਤਾ ਰਣਜੀਤ ਸਿੰਘ, ਕੋਚ ਸਾਰਜ ਭੁੱਲਰ ਅਤੇ ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਪਟਿਆਲਾ ਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ : ਖੰਨਾ : ਪੁਲਿਸ ‘ਤੇ ਹਮਲਾ ਕਰਕੇ ਰੇਤ ਦੀ ਭਰੀ ਟਰਾਲੀ ਨੂੰ ਛੁਡਾਉਣ ਦੇ ਮਾਮਲੇ ‘ਚ 10 ਗ੍ਰਿਫ਼ਤਾਰ
ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਵੀ ਮੌਕੇ ‘ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਅਗਵਾਈ ਵਿੱਚ ਖੇਡ ਵਿਭਾਗ ਵੱਲੋਂ ਸੂਬੇ ਦੇ ਖਿਡਾਰੀਆਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਸਰਕਾਰ ਵੱਲੋਂ ਖੇਡਾ ਵਤਨ ਪੰਜਾਬ ਦੀਆ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸਕੂਲੀ ਬੱਚਿਆਂ ਤੋਂ ਲੈ ਕੇ ਤਜ਼ਰਬੇਕਾਰ ਖਿਡਾਰੀਆਂ ਦੇ ਮੁਕਾਬਲੇ ਕਰਵਾਏ ਗਏ।
ਵੀਡੀਓ ਲਈ ਕਲਿੱਕ ਕਰੋ -: