ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸਰਕਾਰੀ ਹਸਪਤਾਲਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਜਿਸ ਤਹਿਤ ਉਨ੍ਹਾਂ ਵੱਲੋਂ ਸਿੱਧੇ ਮਰੀਜ਼ PGI ਰੈਫਰ ਨਹੀਂ ਕੀਤੇ ਜਾ ਸਕਣਗੇ।
ਹਾਲ ਹੀ ਦੇ ਮਹੀਨਿਆਂ ਵਿੱਚ 108 ਐਮਰਜੈਂਸੀ ਐਂਬੂਲੈਂਸ ਸੇਵਾ ਰਾਹੀਂ ਸੂਬੇ ਦੇ ਹਸਪਤਾਲਾਂ ਤੋਂ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ) ਅਤੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ) ਵਿੱਚ ਮਰੀਜ਼ਾਂ ਦੇ ਰੈਫ਼ਰ ਕਰਨ ਵਿੱਚ ਵਾਧਾ ਹੋਇਆ ਹੈ। ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੇ ਮਰੀਜ਼ਾਂ ਨੂੰ ਇਨ੍ਹਾਂ ਦੋਵਾਂ ਹਸਪਤਾਲਾਂ ਵਿੱਚ ਦਾਖ਼ਲ ਨਹੀਂ ਕੀਤਾ ਜਾਂਦਾ ਅਤੇ ਵਾਪਸ ਭੇਜ ਦਿੱਤਾ ਜਾਂਦਾ ਹੈ, ਜਿਸ ਕਾਰਨ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ 10-12 ਘੰਟੇ ਐਂਬੂਲੈਂਸ ਦੀ ਬੇਸ ਲੋਕੇਸ਼ਨ ‘ਤੇ ਜਾਮ ਲੱਗ ਜਾਂਦਾ ਹੈ।
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨੇ ਸਾਰੇ ਸਿਵਲ ਸਰਜਨਾਂ ਨੂੰ ਅਜਿਹੇ ਰੈਫਰਲ ਤੋਂ ਬਚਣ ਲਈ ਨਿਰਦੇਸ਼ ਦਿੱਤੇ ਹਨ। ਕਿਉਂਕਿ 108 ਐਂਬੂਲੈਂਸ ਸੇਵਾ ਇੱਕ ਐਮਰਜੈਂਸੀ ਰਿਸਪਾਂਸ ਸੇਵਾ ਹੈ ਅਤੇ ਇਹ ਅੰਤਰ-ਸੁਵਿਧਾ ਲਈ ਨਹੀਂ ਹੈ, ਇਸ ਲਈ ਸਿਵਲ ਸਰਜਨਾਂ ਨੂੰ ਮਰੀਜ਼ਾਂ ਨੂੰ ਨਜ਼ਦੀਕੀ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਰੈਫਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਿਰਫ਼ ਮੈਡੀਕਲ ਕਾਲਜ ਹੀ ਮਰੀਜ਼ਾਂ ਨੂੰ PGIMER ਅਤੇ GMCH-32 ਲਈ ਰੈਫ਼ਰ ਕਰ ਸਕਦੇ ਹਨ।
ਇਹ ਵੀ ਪੜ੍ਹੋ : 1 ਜੂਨ ਤੋਂ ਇਨ੍ਹਾਂ 5 ਨਿਯਮਾਂ ‘ਚ ਹੋਣ ਜਾ ਰਿਹੈ ਬਦਲਾਅ, ਤੁਹਾਡੀ ਜੇਬ ‘ਤੇ ਪਵੇਗਾ ਅਸਰ !
ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਤਰਨਤਾਰਨ ਅਤੇ ਪਠਾਨਕੋਟ ਦੇ ਹਸਪਤਾਲਾਂ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਨਾਲ ਅਟੈਚ ਕਰ ਦਿੱਤਾ ਗਿਆ ਹੈ ਜਦਕਿ ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ ਅਤੇ ਮੁਕਤਸਰ ਦੇ ਸਰਕਾਰੀ ਹਸਪਤਾਲ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਮਰੀਜ਼ਾਂ ਨੂੰ ਰੈਫਰ ਕਰਨਗੇ। ਚਾਰ ਜ਼ਿਲ੍ਹੇ ਬਰਨਾਲਾ, ਮਾਨਸਾ, ਪਟਿਆਲਾ ਅਤੇ ਸੰਗਰੂਰ ਨੂੰ ਪਟਿਆਲਾ ਮੈਡੀਕਲ ਕਾਲਜ ਨਾਲ ਜੋੜਿਆ ਗਿਆ ਹੈ ਅਤੇ ਮੋਹਾਲੀ ਮੈਡੀਕਲ ਕਾਲਜ ਫਤਿਹਗੜ੍ਹ ਸਾਹਿਬ, ਲੁਧਿਆਣਾ, ਰੋਪੜ, ਨਵਾਂਸ਼ਹਿਰ ਅਤੇ ਮੋਹਾਲੀ ਨੂੰ ਪੂਰਾ ਕਰੇਗਾ।
ਵੀਡੀਓ ਲਈ ਕਲਿੱਕ ਕਰੋ -: