ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰੀਆਂ ‘ਤੇ ਨਕੇਲ ਕੱਸੀ ਜਾ ਰਹੀ ਹੈ। ਇਸੇ ਤਹਿਤ ਵਿਜੀਲੈਂਸ ਰਿਸ਼ਵਤਖੋਰੀਆਂ ‘ਤੇ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਪੰਜਾਬ ਵਿਜੀਲੈਂਸ ਨੇ ਬੀਤੇ ਦਿਨੀਂ ਤਹਿਸੀਲ ਪੱਟੀ ਦੇ ਹਲਕਾ ਕੀੜਿਆਂ ਦੇ ਰਿਟਾਇਡ ਪਟਵਾਰੀ ਤੇ ਉਸਦੇ ਪੁੱਤਰ ਨੂੰ ਰਿਸ਼ਵਤ ਲੈਣਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ।
ਮੁਲਜ਼ਮਾਂ ਦੀ ਪਛਾਣ ਪਟਵਾਰੀ ਰਮੇਸ਼ ਚੰਦਰ ਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਵਜੋਂ ਹੋਈ ਹੈ। ਉਨ੍ਹਾਂ ਉਪਰ ਦੋ ਕਿਸ਼ਤਾਂ ਵਿਚ 11000 ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਇਸੇ ਤਹਿਤ ਦੋਵਾਂ ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਖਿਲਾਫ ਇਹ ਮੁਕੱਦਮਾ ਪਿੰਡ ਕੀੜੀਆਂ ਜ਼ਿਲ੍ਹਾ ਤਰਨਤਾਰਨ ਦੇ ਵਾਸੀ ਸਕਤਰ ਸਿੰਘ ਵੱਲੋਂ ਬਿਊਰੋ ਦੇ ਟੋਲ ਫ੍ਰੀ ਨੰਬਰ ‘ਤੇ ਦਰਜ ਸ਼ਿਕਾਇਤ ਦੀ ਜਾਂਚ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਪਟਵਾਰੀ ਤੇ ਉਸਦੇ ਪੁੱਤਰ ਵਿਸ਼ਾਲ ਨੇ ਸ਼ਿਕਾਇਤਕਰਤਾ ਤੋਂ ਖੇਤੀ ਯੋਗ ਜ਼ਮੀਨ ਦੀ ਮਾਲਕੀ ਸਬੰਧੀ ਮਾਲੀਆ ਰਿਕਾਰਡ ਵਿਚ ਦਰੁਸਤੀ ਕਰਨ ਬਦਲੇ ਦੋ ਕਿਸ਼ਤਾਂ ਵਿਚ 11 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਦੀ ਲਗਭਗ 10 ਏਕੜ ਜ਼ਮੀਨ ਦੇ ਮਾਲਕੀ ਰਿਕਾਰਡ ਵਿਚ ਛੇੜਛਾਰ ਕਰਕੇ ਉਸ ਦੇ ਚਾਚੇ ਦੇ ਪੁੱਤਰਾਂ ਨੂੰ ਉਸ ਦੀ ਖੇਤੀ ਯੋਗ ਜ਼ਮੀਨ ਦਾ ਸਹਿ-ਮਾਲਕ ਬਣਾ ਦਿੱਤਾ ਸੀ। ਜਦੋਂ ਉਸ ਨੇ ਇਸ ਸਬੰਧੀ ਪਟਵਾਰੀ ਨੂੰ ਸ਼ਿਕਾਇਤ ਕੀਤੀ ਤਾਂ ਮੁਲਜ਼ਮ ਪਟਵਾਰੀ ਨੇ ਮਾਲੀਆ ਰਿਕਾਰਡ ਠੀਕ ਕਰਨ ਲਈ 10,000 ਰੁਪਏ ਦੀ ਮੰਗ ਕੀਤੀ। ਉਸਨੇ ਦੋਸ਼ ਲਗਾਇਆ ਕਿ ਮੁਲਜ਼ਮ ਪਟਵਾਰੀ ਨੇ ਮੌਕੇ ‘ਤੇ ਹੀ 1000 ਰੁਪਏ ਲੈ ਲਏ ਤੇ 10,000 ਰੁਪਏ ਤੇ ਰਿਸ਼ਵਤ ਵਜੋਂ ਦੇਣ ਨੂੰ ਕਿਹਾ।
ਇਹ ਵੀ ਪੜ੍ਹੋ : ਦੁਬਈ ਤੋਂ ਨਿਕਾਰਗੁਆ ਜਾ ਰਹੇ ਜਹਾਜ਼ ਨੂੰ ਫਰਾਂਸ ਨੇ ਰੋਕਿਆ, 300 ਭਾਰਤੀਆਂ ਦੀ ਤਸਕਰੀ ਦੇ ਦੋਸ਼ ‘ਚ 2 ਗ੍ਰਿਫਤਾਰ
ਜਾਂਚ ਦੌਰਾਨ ਪਾਇਆ ਗਿਆ ਕਿ ਮੁਲਜ਼ਮ ਪਟਵਾਰੀ ਨੇ 29 ਸਤੰਬਰ 2017 ਨੂੰ ਕਸਬਾ ਹਰੀਕੇ ਵਿਚ ਹਰਦੇਵ ਸਿੰਘ ਸੁਨਿਆਰ ਦੀ ਦੁਕਾਨ ‘ਤੇ ਆਪਣੇ ਲੜਕੇ ਵਿਸ਼ਾਲ ਸ਼ਰਮਾ ਵੱਲੋਂ 10,000 ਰੁਪਏ ਲਏ ਸੀ। ਘਟਨਾ ਦੁਕਾਨ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਰਿਕਾਰਡ ਹੋ ਗਈ। ਇਸ ਸਬੰਧੀ ਦੋਵੇਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਨੇ ਅੰਮ੍ਰਿਤਸਰ ਰੇਂਜ ਵਿਚ ਕੇਸ ਦਰਜ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ : –