ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਅਤੇ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਸਾਂਝੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਈ। ਇਸ ਦੌਰਾਨ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਅਤੇ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਫੈਸਲਾ ਕੀਤਾ ਗਿਆ ਕਿ 1 ਸਤੰਬਰ ਤੋਂ ਪੰਜਾਬ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਚਲੇ ਜਾਣਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਹਾਲ ਹੀ ਵਿੱਚ ਪਟਵਾਰੀ ਬਲਕਾਰ ਸਿੰਘ, ਕਾਨੂੰਗੋ ਦਰਸ਼ਨ ਸਿੰਘ (ਮੌਜੂਦਾ ਨਾਇਬ ਤਹਿਸੀਲਦਾਰ ਬਰੇਟਾ), ਤਹਿਸੀਲਦਾਰ ਵਿਪਨ ਭੰਡਾਰੀ (ਐਸ.ਡੀ.ਐਮ.) ਨੇ ਭ੍ਰਿਸ਼ਟਾਚਾਰ ਐਕਟ ਦੀ ਧਾਰਾ 17-ਏ ਦੀ ਉਲੰਘਣਾ ਕਰਕੇ ਨਿੱਜੀ ਮਰਜ਼ੀ ਦੇ ਆਧਾਰ ’ਤੇ ਝੂਠਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : CM ਮਾਨ-ਗਵਰਨਰ ਵਿਵਾਦ ‘ਤੇ ਬੋਲੇ ਟਿਕੈਤ- ‘ਜਿਥੇ BJP ਸਰਕਾਰ ਨਹੀਂ, ਉਥੇ ਇਹੀ ਕੰਮ ਹੁੰਦੇ’
ਉਨ੍ਹਾਂ ਕਿਹਾ ਕਿ ਕੇਸ ਦਰਜ ਕਰਨ ਤੋਂ ਪਹਿਲਾਂ ਸਬੰਧਤ ਡਿਪਟੀ ਕਮਿਸ਼ਨਰ ਅਤੇ ਵਿੱਤ ਕਮਿਸ਼ਨਰ ਮਾਲ ਤੋਂ ਧਾਰਾ 17-ਏ ਤਹਿਤ ਪ੍ਰਵਾਨਗੀ ਨਹੀਂ ਲਈ ਗਈ ਸੀ। ਉਨ੍ਹਾਂ ਕਿਹਾ ਕਿ ਜੇ 31 ਅਗਸਤ ਤੱਕ ਇਹ ਝੂਠਾ ਕੇਸ ਰੱਦ ਨਾ ਕੀਤਾ ਗਿਆ ਅਤੇ ਯੂਨੀਅਨ ਦੀਆਂ ਬਾਕੀ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਪੰਜਾਬ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ ਹੜਤਾਲ ‘ਤੇ ਚਲੇ ਜਾਣਗੇ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: