ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਚਾਰ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ‘ਸ਼ਹੀਦੀ’ ਹਫ਼ਤਾ ਮਨਾਉਣ ਲਈ ਇੱਕ ਮੰਗ ਪੱਤਰ ਸੌਂਪਿਆ।
ਚੇਅਰਮੈਨ ਨੂੰ ਲਿਖੇ ਆਪਣੇ ਪੱਤਰ ਵਿੱਚ ਰਾਘਵ ਚੱਢਾ ਨੇ ਲਿਖਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਦੀ ਸਭ ਤੋਂ ਦਰਦਨਾਕ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਇੱਕ ਪਾਸੇ ਇਹ ਘਟਨਾ ਜ਼ੁਲਮ ਦੀ ਘਿਨਾਉਣੀ ਤਸਵੀਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੀ ਲੜਾਈ, ਬਹਾਦਰੀ ਅਤੇ ‘ਸਿੱਖੀ ਸਿਦਕ’ ਦੇ ਜਜ਼ਬੇ ਨੂੰ ਉਜਾਗਰ ਕਰਦੀ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਹਾਕਮਾਂ ਵੱਲੋਂ ਸ਼ਹੀਦ ਕੀਤੇ ਗਏ।
ਇਸ ਮਹਾਨ ਸ਼ਹਾਦਤ ਬਾਰੇ ਮੈਥਿਲੀ ਸ਼ਰਨ ਗੁਪਤਾ ਦਾ ਹਵਾਲਾ ਦਿੰਦੇ ਹੋਏ ਰਾਘਵ ਚੱਢਾ ਨੇ ਕਿਹਾ, “ਜਿਸ ਕੁਲ, ਜਾਤੀ, ਦੇਸ਼ ਕੇ ਬਚੇ ਦੇ ਸਕਤੇ ਹੈ ਜੋ ਬਲਿਦਾਨ… ਉਸਕਾ ਵਰਤਮਾਨ ਕੁਸ਼ ਭੀ ਹੋ, ਭਵਿਸ਼ਿਆ ਹੈ ਮਹਾ ਮਹਾਨ।”
ਸਾਹਿਬਜ਼ਾਦਿਆਂ ਦੀ ਕੁਰਬਾਨੀ ਸਿਖਾਉਂਦੀ ਹੈ ਕਿ ਬੇਇਨਸਾਫ਼ੀ ਅੱਗੇ ਝੁਕਣਾ ਨਹੀਂ ਚਾਹੀਦਾ ਅਤੇ ਦਲੇਰੀ ਨਾਲ ਸਾਹਮਣਾ ਕਰਨਾ ਚਾਹੀਦਾ ਹੈ – ਇਸ ਨਾਲ ਬੱਚਿਆਂ ਨੂੰ ਪ੍ਰੇਰਨਾ ਮਿਲੇਗੀ।
ਇਹ ਵੀ ਪੜ੍ਹੋ : ਸਾਨੀਆ ਬਣ ਸਕਦੀ ਏ ਦੇਸ਼ ਦੀ ਪਹਿਲੀ ਮਹਿਲਾ ਮੁਸਲਿਮ ਫਾਈਟਰ ਪਾਇਲਟ, ਪਿਤਾ TV ਮਕੈਨਿਕ, ਕੀਤਾ ਸਖਤ ਸੰਘਰਸ਼
ਰਾਘਵ ਚੱਢਾ ਨੇ ਮੰਗ ਕੀਤੀ ਕਿ ਦੇਸ਼ ਦੇ ਸਾਰੇ ਸਿੱਖਿਆ ਬੋਰਡ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਕੂਲੀ ਸਿਲੇਬਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਸ਼ਹਾਦਤ ਨੂੰ ਸ਼ਾਮਲ ਕਰਨ। ਇਸ ਅਧਿਐਨ ਰਾਹੀਂ ਬੱਚੇ ਨਾ ਸਿਰਫ਼ ਗੁਰੂ ਸਾਹਿਬ ਜੀ ਦੀ ਬਹਾਦਰੀ ਦੀ ਕਹਾਣੀ ਸਿੱਖਣਗੇ ਸਗੋਂ ਉਨ੍ਹਾਂ ਅੰਦਰ ਦੇਸ਼ ਭਗਤੀ ਦੀ ਭਾਵਨਾ ਵੀ ਪੈਦਾ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: