PCS ਅਫਸਰਾਂ ਵੱਲੋਂ ਪਿਛਲੇ ਦਿਨੀਂ ਛੁੱਟੀਆਂ ਕਰਨ ਕਰਕੇ ਲੋਕਾਂ ਦੇ ਕੰਮਕਾਜ ਠੱਪ ਹੋ ਗਏ ਹਨ, ਜਿਨ੍ਹਾਂ ਨੂੰ ਪੂਰਾ ਕਰਨ ਲਈ PCS ਐਸੋਸੀਏਸ਼ਨ ਨੇ ਅੱਜ ਇੱਕ ਵੱਡਾ ਫੈਸਲਾ ਲਿਆ ਹੈ, ਜਿਸ ਵਿੱਚ ਅਧਿਕਾਰੀ ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਕੰਮ ਕਰਨਗੇ।
ਜ਼ਿਕਰਯੋਗ ਹੈ ਕਿ RTA ਨਰਿੰਦਰ ਧਾਲੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੀ.ਸੀ.ਐੱਸ. ਐਸੋਸੀਏਸ਼ਨ ਨੇ ਸਾਮੂਹਿਕ ਛੁੱਟੀ ‘ਤੇ ਜਾਣ ਦਾ ਫੈਸਲਾ ਲਿਆ ਸੀ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਬੁੱਧਵਾਰ ਦੁਪਹਿਰ 2 ਵਜੇ ਤੱਕ ਕੰਮ ਮੁੜ ਸ਼ੁਰੂ ਕਰਨ ਜਾਂ ਸਸਪੈਂਡ ਹੋਣ ਦੀ ਚਿਤਾਵਨੀ ਦਿੱਤੀ ਸੀ, ਜਿਸ ‘ਤੇ ਪੀਸੀਐਸ ਆਫੀਸਰਜ਼ ਐਸੋਸੀਏਸ਼ਨ ਦਾ ਛੇ ਮੈਂਬਰੀ ਵਫ਼ਦ CM ਮਾਨ ਕੋਲ ਪਹੁੰਚਿਆ।
ਸੀ.ਐੱਮ. ਮਾਨ ਨੇ ਉਨ੍ਹਾਂ ਨੂੰ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਬੇਇਨਸਾਫ਼ੀ ਨਹੀਂ ਕੀਤੀ ਜਾਵੇਗੀ। ਪੀਸੀਐਸ ਅਧਿਕਾਰੀ ਨਰਿੰਦਰ ਧਾਲੀਵਾਲ ਖ਼ਿਲਾਫ਼ ਕਾਰਵਾਈ ਪ੍ਰਕਿਰਿਆ ਅਨੁਸਾਰ ਸੀ ਜਾਂ ਨਹੀਂ, ਇਹ ਫੈਸਲਾ ਕਰਨ ਲਈ ਸਰਕਾਰ ਇੱਕ SIT ਬਣਾਉਣ ਲਈ ਸਹਿਮਤ ਹੋ ਗਈ ਹੈ।
ਪੀ.ਸੀ.ਐੱਸ. ਐਸੋਸੀਏਸ਼ਨ ਨੇ ਵੀ ਮੰਨਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਜਾਰੀ ਰਹੇਗੀ ਅਤੇ ਐਸੋਸੀਏਸ਼ਨ ਨੇ ਵਾਅਦਾ ਕੀਤਾ ਹੈ ਕਿ ਉਹ ਭ੍ਰਿਸ਼ਟ ਅਫਸਰਾਂ ਨੂੰ ਨਹੀਂ ਬਚਾਏਗੀ।
ਇਹ ਵੀ ਪੜ੍ਹੋ : ਪਤਨੀ ਨੂੰ ਮਾਰ ਘਰ ‘ਚ ਦਫਨਾਇਆ, ਦੂਜੇ ਵਿਆਹ ਦੀ ਤਿਆਰੀ, ਕਾਤਲ ਪਤੀ ਡੇਢ ਸਾਲ ਮਗਰੋਂ ਗ੍ਰਿਫ਼ਤਾਰ
ਆਈਏਐਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰਨ ਦੇ ਮਾਮਲੇ ਵਿੱਚ ਇੱਕ ਹੋਰ ਕਮੇਟੀ ਦਾ ਗਠਨ ਕੀਤਾ ਜਾਵੇਗਾ। ਕਮੇਟੀ ਵਿੱਚ ਸਿਵਲ ਅਤੇ ਪੁਲਿਸ ਦੋਵਾਂ ਪੱਖਾਂ ਦੇ ਅਧਿਕਾਰੀ ਹੋਣਗੇ। ਕਮੇਟੀਆਂ ਦਾ ਗਠਨ ਅਤੇ ਐਲਾਨ ਮੁੱਖ ਸਕੱਤਰ ਵੱਲੋਂ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਵੀ ਕੰਮ ਮੁੜ ਸ਼ੁਰੂ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: