ਪਰਲ ਗਰੁੱਪ ਦੇ ਕਰੋੜਾਂ ਦੇ ਘੁਟਾਲੇ ‘ਚ ਹੁਣ ਕੁਝ ਵੱਡੇ ਨੇਤਾਵਾਂ ਅਤੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ। ਪੰਜਾਬ ਵਿਜੀਲੈਂਸ ਨੇ ਇਨ੍ਹਾਂ ਦੀ ਭੂਮਿਕਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਟੀਮ ਵੱਲੋਂ ਰਿਕਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਪਰਲ ਗਰੁੱਪ ਰਾਹੀਂ ਅਮਰੀਕਾ ਵਿੱਚ ਨਿਵੇਸ਼ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਕੰਪਨੀ ਨੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਹਨ। CM ਮਾਨ ਨੇ ਲੋਕਾਂ ਨਾਲ ਧੋਖਾਧੜੀ ਕਰਕੇ ਅਰਬਾਂ ਦੀ ਚੱਲ ਅਤੇ ਅਚੱਲ ਜਾਇਦਾਦ ਬਣਾਉਣ ਵਾਲੀ ਚਿੱਟ ਫੰਡ ਕੰਪਨੀ ਪਰਲ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰਨ ਲਈ ਕਿਹਾ ਸੀ। CM ਭਗਵੰਤ ਮਾਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਕਾਨੂੰਨੀ ਤਰੀਕੇ ਨਾਲ ਸਾਰੀਆਂ ਮੁਸ਼ਕਲਾਂ ਨੂੰ ਦੂਰ ਕਰਕੇ ਪਰਲ ਕੰਪਨੀ ਦੀ ਜਾਇਦਾਦ ਨੂੰ ਆਪਣੇ ਕਬਜ਼ੇ ਵਿਚ ਲਵੇਗੀ ਅਤੇ ਲੋਕਾਂ ਨੂੰ ਵਾਪਸ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜਾਰੀ ਰੱਖੀ ਜਾਵੇ: ਕੈਬਨਿਟ ਮੰਤਰੀ ਲਾਲਜੀਤ ਭੁੱਲਰ
ਕਰੋੜਾਂ ਰੁਪਏ ਦੇ ਇਸ ਕਥਿਤ ਘਪਲੇ ਵਿੱਚ ਮੁਲਜ਼ਮ MD ਅਤੇ ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਦੀ CBI ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ। ਜਦੋਂ ਕਿ ਪਰਲ ਗਰੁੱਪ ਦੀ ਕਰੋੜਾਂ ਰੁਪਏ ਦੀ ਜਾਇਦਾਦ ਈਡੀ ਵੱਲੋਂ ਕੁਰਕ ਕੀਤੀ ਗਈ ਹੈ। ਪੰਜਾਬ ਵਿੱਚ 10 ਲੱਖ ਦੇ ਕਰੀਬ ਲੋਕ ਪਰਲ ਗਰੁੱਪ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਦੱਸੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਕਰੀਬ ਡੇਢ ਲੱਖ ਨਿਵੇਸ਼ਕਾਂ ਨੇ ਲੋਢਾ ਕਮੇਟੀ ਕੋਲ ਪਹੁੰਚ ਕੀਤੀ ਸੀ ਅਤੇ ਉਸ ਤੋਂ ਬਾਅਦ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਪਰਲ ਗਰੁੱਪ ਦੀ ਜਾਇਦਾਦ ਦੀ ਨਿਲਾਮੀ ਕਰਨ ਲਈ ਕਿਹਾ ਗਿਆ ਸੀ। ਪਰਲ ਗਰੁੱਪ ‘ਤੇ ਇਲਜ਼ਾਮ ਹਨ ਕਿ ਉਸ ਨੇ ਕਰੀਬ 5.50 ਕਰੋੜ ਲੋਕਾਂ ਨੂੰ ਦੇਸ਼ ‘ਚ ਜਾਇਦਾਦ ‘ਚ ਨਿਵੇਸ਼ ਕਰਨ ਲਈ ਲਿਆ। ਇਸ ਤੋਂ ਕਰੀਬ 60 ਹਜ਼ਾਰ ਕਰੋੜ ਰੁਪਏ ਕਮਾਏ। ਪਰ ਕੰਪਨੀ ਵੱਲੋਂ ਨਿਵੇਸ਼ਕਾਂ ਨੂੰ ਜਾਅਲੀ ਅਲਾਟਮੈਂਟ ਪੱਤਰ ਦੇ ਕੇ ਇਹ ਪੈਸਾ ਹੜੱਪ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: