ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਸਮਾਗਮ ਕਰਵਾਏ ਗਏ ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਣੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਤੇ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂ ਹਾਜ਼ਰ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਵਿਚ ਹਿੱਸਾ ਪਾਉਣ ਵਾਲੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਅਪਾਰ ਕ੍ਰਿਪਾ ਨਾਲ ਕਿਸਾਨੀ ਸੰਘਰਸ਼ ਨੂੰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ ਦੇ ਬਣਾਏ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਕਿਸਾਨੀ ਅੰਦੋਲਨ ਨੇ ਇਤਿਹਾਸ ਨੂੰ ਦੁਬਾਰਾ ਜ਼ਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਅੜੀਅਲ ਰਵਈਏ ਕਾਰਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ ਪਰ ਸਰਕਾਰ ਨੂੰ ਆਖਰ ਝੁਕਣਾ ਪਿਆ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅੰਦੋਲਨ ਨੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕੀਤੀਆਂ ਹਨ। ਹਰਿਆਣਾ ਨੇ ਆਪਣੇ ਛੋਟੇ ਭਰਾ ਹੋਣ ਦਾ ਸਬੂਤ ਦਿੰਦਿਆਂ ਹਰ ਔਕੜ ਸਮੇਂ ਡਟਵਾਂ ਮੁਕਾਬਲਾ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੁੱਚੇ ਦੇਸ਼ ਨੂੰ ਕਿਸਾਨੀ ਸੰਘਰਸ਼ ਦੀ ਜਿੱਤ ‘ਤੇ ਵਧਾਈ ਦਿੰਦਿਆਂ ਵਿਦੇਸ਼ ਵਿਚ ਵਸਦੇ ਪੰਜਾਬੀਆਂ ਵੱਲੋਂ ਸੰਘਰਸ਼ ਵਿਚ ਦਿੱਤੇ ਭਰਵੇਂ ਸਹਿਯੋਗ ਲਈ ਧੰਨਵਾਦ ਵੀ ਕੀਤਾ।