ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿਚ ਰੋਜ਼ਗਾਰ ਦੇ ਮੌਕੇ ਪ੍ਰਧਾਨ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਭਰਨ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।
ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਲਈ ਨਿਰਪੱਖ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਲਈ ਅਪਲਾਈ ਕਰਨ ਦੀ ਆਖਰੀ ਮਿਤੀ 14 ਦਸੰਬਰ 2022 ਹੈ।
ਇਹ ਵੀ ਪੜ੍ਹੋ : ਅਮਰੀਕਾ ਦੇ ਵਾਲਮਾਰਟ ਸਟੋਰ ‘ਚ ਅੰਨ੍ਹੇਵਾਹ ਫਾਇਰਿੰਗ, 10 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਿਚ ਇਕ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ ਜਿਸ ਵੱਲੋਂ ਪ੍ਰਾਪਤ ਹੋਈਆਂ ਅਰਜ਼ੀਆਂ ‘ਤੇ ਵਿਚਾਰ ਕੀਤਾ ਜਾਵੇਗਾ। ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਭਰਨ ਲਈ ਬਿਨੈਕਾਰ ਖਿਲਾਫ ਕੋਈ ਸਿਵਲ, ਫੌਜਦਾਰੀ, ਪ੍ਰਸ਼ਾਸਨਿਕ ਜਾਂ ਕੋਈ ਹੋਰ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਉਸ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਅਧੀਨ ਕੰਮ ਕਰਨ ਦਾ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਵੇ ਅਤੇ ਬਿਨੈਕਾਰ ਦੀ ਉਮਰ 01.01.2023 ਨੂੰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ।