ਪਟਿਆਲਾ ‘ਚ ਹੁਣ ਰੀਅਲ ਅਸਟੇਟ ਨਾਲ ਸਬੰਧਤ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਟਿਆਲਾ ਦੇ ਸਬ ਰਜਿਸਟਰਾਰ ਦਫ਼ਤਰ ਨੂੰ ਅਤਿ-ਆਧੁਨਿਕ ਬਣਾਉਣ ਲਈ ਇਸ ਨੂੰ ਅਪਗ੍ਰੇਡ ਕਰਨ ਦੀ ਤਜਵੀਜ਼ ਪੇਸ਼ ਕੀਤੀ ਹੈ। ਜਿਸ ਕਾਰਨ ਹੁਣ ਸਬ ਰਜਿਸਟਰਾਰ ਦਫ਼ਤਰ ਨੂੰ ਮਾਡਲ ਸਬ ਰਜਿਸਟਰਾਰ ਦਫ਼ਤਰ ਵਜੋਂ ਅਪਗ੍ਰੇਡ ਕੀਤਾ ਜਾਵੇਗਾ।

People of Patiala will get relief
ਡੀਸੀ ਨੇ ਸਬ ਰਜਿਸਟਰਾਰ ਦਫ਼ਤਰ ਦਾ ਨਿਰੀਖਣ ਕੀਤਾ। ਇਸ ਮੌਕੇ ਏਡੀਸੀ ਜਗਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਪਿਊਸ਼ ਅਗਰਵਾਲ, ਡੀਟੀਪੀ ਸੀਮਾ ਕੌਸ਼ਲ, ਸਬ ਰਜਿਸਟਰਾਰ ਰਣਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ CM ਭਗਵੰਤ ਮਾਨ ਚਾਹੁੰਦੇ ਹਨ ਕਿ ਪਟਿਆਲਾ ਸਬ- ਰਜਿਸਟਰਾਰ ਦਫ਼ਤਰ ਨੂੰ ਮਾਡਲ ਸਬ- ਰਜਿਸਟਰਾਰ ਦਫ਼ਤਰ ਵਜੋਂ ਅਪਗ੍ਰੇਡ ਕੀਤਾ ਜਾਵੇ।
ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 5 ਮੈਂਬਰ ਫੜੇ, ਇੱਕ ਮੌਕੇ ਤੋਂ ਫਰਾਰ
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੀ ਇਸ ਲਈ ਵਿਸ਼ੇਸ਼ ਦਿਲਚਸਪੀ ਦਿਖਾ ਰਹੇ ਹਨ। ਇਸ ਤਰ੍ਹਾਂ ਜ਼ਮੀਨ ਨਾਲ ਸਬੰਧਤ ਕੰਮਾਂ ਲਈ ਇਸ ਮਾਡਲ ਸਬ- ਰਜਿਸਟਰਾਰ ਦਫ਼ਤਰ ਵਿੱਚ ਆਉਣ ਵਾਲੇ ਲੋਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਰਜਿਸਟਰੀ, ਵਸੀਅਤ, ਪਾਵਰ ਆਫ਼ ਅਟਾਰਨੀ ਆਦਿ ਕੰਮਾਂ ਲਈ ਆਉਣ ਵਾਲੇ ਲੋਕਾਂ ਲਈ ਏਅਰ ਕੰਡੀਸ਼ਨਡ ਵੇਟਿੰਗ ਰੂਮ, ਟਾਇਲਟ ਅਤੇ ਪੀਣ ਵਾਲੇ ਪਾਣੀ ਆਦਿ ਦੀਆਂ ਸਹੂਲਤਾਂ ਵੀ ਉਪਲਬਧ ਹੋਣਗੀਆਂ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਸਬ ਰਜਿਸਟਰਾਰ ਦਫ਼ਤਰ ਨੂੰ ਉਨ੍ਹਾਂ ਨਾਗਰਿਕਾਂ ਲਈ ਮਾਡਲ ਦਫ਼ਤਰ ਵਜੋਂ ਵਿਕਸਤ ਕੀਤਾ ਜਾਵੇਗਾ ਜੋ ਇੱਥੇ ਰਜਿਸਟ੍ਰੇਸ਼ਨ ਕਰਵਾਉਣਾ ਚਾਹੁੰਦੇ ਹਨ ਜਾਂ ਰੀਅਲ ਅਸਟੇਟ, ਵਸੀਕਾ ਨਵੀਸ, ਡੀਡ ਰਾਈਟਰ, ਬੈਂਕ ਫ਼ੀਸ ਕਾਊਂਟਰ ਦੀਆਂ ਸਹੂਲਤਾਂ, ਔਨਲਾਈਨ ਅਸ਼ਟਾਮ ਆਦਿ ਨਾਲ ਸਬੰਧਤ ਹੋਰ ਕੰਮ ਕਰਵਾਉਂਦੇ ਹਨ। ਉਨ੍ਹਾਂ ਨੂੰ ਸਹੂਲਤਾਂ ਇੱਕ ਥਾਂ ‘ਤੇ ਉਪਲਬਧ ਕਰਵਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: