ਅਬੋਹਰ ਵਿਚ ਉੱਤਮ ਵਿਹਾਰ ਕਾਲੋਨੀ ਵਿਚ ਰਾਤ ਨੂੰ ਇਕ ਘਰ ਵਿਚ ਛਾਪਾ ਮਾਰਨ ਗਈ ਪੁਲਿਸ ਪਾਰਟੀ ‘ਤੇ ਘਰ ਵਾਲਿਆਂ ਨੇ ਕੁਝ ਲੋਕਾਂ ਨਾਲ ਮਿਲ ਕੇ ਹਮਲਾ ਬੋਲ ਦਿੱਤਾ ਜਿਸ ਵਿਚ ਸਿਟੀ ਨੰਬਰ-2 ਦੇ ਇੰਚਾਰਜ ਹਰਪ੍ਰੀਤ ਸਿੰਘ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਦੂਜੇ ਪਾਸੇ ਸਿਟੀ ਨੰਬਰ-2 ਦੀ ਪੁਲਿਸ ਨੇ ਥਾਣਾ ਇੰਚਾਰਜ ਹਰਪ੍ਰੀਤ ਸਿੰਘ ਦੇ ਬਿਆਨਾਂ ‘ਤੇ 3 ਨਾਮਜ਼ਦ ਤੇ ਕੁਝ ਹੋਰ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸਿਟੀ ਨੰਬਰ 2 ਦੀ ਪੁਲਿਸ ਸ਼ਨੀਵਾਰ ਰਾਤ ਨੂੰ ਲਗਭਗ 11 ਵਜੇ ਕਿਡਨੈਪਿੰਗ ਦੇ ਮਾਮਲੇ ਵਿਚ ਪੁੱਛਗਿਛ ਲਈ ਉਤਮ ਵਿਹਾਰ ਕਾਲੋਨੀ ਦੇ ਘਰ ਗਈ ਸੀ। ਜਦੋਂ ਪੁਲਿਸ ਨੇ ਘਰ ‘ਚ ਮੌਜੂਦ ਲੋਕਾਂ ਤੋਂ ਪੁੱਛਗਿਛ ਕਰਨੀ ਸ਼ੁਰੂ ਕੀਤੀ ਤਾਂ ਅਚਾਨਕ ਉਨ੍ਹਾਂ ਲੋਕਾਂ ਨੇ ਪੁਲਿਸ ਪਾਰਟੀ ‘ਤੇ ਹਮਲਾ ਬੋਲ ਦਿੱਤਾ।
ਇਹ ਵੀ ਪੜ੍ਹੋ : ਪੰਚਕੂਲਾ ਦੇ ਪਾਰਕ ‘ਚੋਂ ਬੰਬ ਦਾ ਖੋਲ ਮਿਲਣ ਨਾਲ ਮੱਚਿਆ ਹੜਕੰਪ, ਮੌਕੇ ‘ਤੇ ਪਹੁੰਚੀ ਪੁਲਿਸ
ਸਿਟੀ ਨੰਬਰ-2 ਦੇ ਇੰਚਾਰਜ ਹਰਪ੍ਰੀਤ ਸਿੰਘ ਦੇ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਹੋਰ ਪੁਲਿਸ ਮੁਲਾਜ਼ਮਾਂ ਨੇ ਰਾਤ ਨੂੰ ਲਗਭਗ 11.50 ‘ਤੇ ਹਸਪਤਾਲ ਵਿਚ ਭਰਤੀ ਕਰਵਾਇਆ। ਦੂਜੇ ਪਾਸੇ ਸਿਟੀ ਨੰਬਰ-2 ਦੀ ਪੁਲਿਸ ਨੇ ਥਾਣਾ ਇੰਚਾਰਜ ਹਰਪ੍ਰੀਤ ਸਿੰਘ ਦੇ ਬਿਆਨਾਂ ‘ਤੇ ਉਸ ‘ਤੇ ਹਮਲਾ ਕਰਨ ਤੇ ਸਰਕਾਰੀ ਡਿਊਟੀ ‘ਚ ਰੁਕਾਵਟ ਪਾਉਣ ਦੇ ਦੋਸ਼ ਵਿਚ ਮਾਮਲਾ ਦਰਜ ਕਰਾਇਆ ਹੈ।
ਵੀਡੀਓ ਲਈ ਕਲਿੱਕ ਕਰੋ -: