ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 100 ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਲੁਧਿਆਣਾ ਦੇ ਆਮ ਆਦਮੀ ਕਲੀਨਿਕਾਂ ਵਿੱਚ 35504 ਮਰੀਜ਼ਾਂ ਨੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਮਰੀਜ਼ਾਂ ਦੀ ਗਿਣਤੀ ਵਿੱਚ ਸੂਬੇ ਵਿੱਚ ਮੋਹਰੀ ਹੈ। 15 ਅਗਸਤ ਤੋਂ ਹੁਣ ਤੱਕ (11 ਅਕਤੂਬਰ) ਤੱਕ ਇੱਥੇ 6505 ਮਰੀਜ਼ਾਂ ਦੀ ਸਿਹਤ ਦੀ ਜਾਂਚ ਹੋ ਚੁੱਕੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਵਿੱਚ ਹੁਣ ਤੱਕ 35504 ਮਰੀਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਲੁਧਿਆਣਾ ਵਿੱਚ 9 ਵਿੱਚੋਂ 6 ਆਮ ਆਦਮੀ ਕਲੀਨਿਕ ਸੰਘਣੀ ਆਬਾਦੀ ਵਾਲੇ ਖੇਤਰਾਂ ਵਿੱਚ ਸਥਿਤ ਹਨ। ਉਨ੍ਹਾਂ ਦੱਸਿਆ ਕਿ ਚੰਦ ਸਿਨੇਮਾ ਕਲੀਨਿਕ ਤੋਂ ਬਾਅਦ ਆਮ ਆਦਮੀ ਕਲੀਨਿਕ ਢੰਡਾਰੀ ਕਲਾਂ ਵਿੱਚ ਸਭ ਤੋਂ ਵੱਧ (6329) ਮਰੀਜ਼ ਹਨ, ਜਿੱਥੇ 544 ਟੈਸਟ ਵੀ ਕੀਤੇ ਗਏ। ਇਸੇ ਤਰ੍ਹਾਂ ਖੰਨਾ ਦੇ ਲਲਹੇੜੀ ਮਾਰਗ ‘ਤੇ ਸਥਿਤ ਆਮ ਆਦਮੀ ਕਲੀਨਿਕ ਵਿਖੇ 5102 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਦਕਿ ਰਾਏਕੋਟ ਦੇ ਕਲੀਨਿਕ ਵਿਖੇ 3676 ਮਰੀਜ਼ਾਂ ਦੀ ਜਾਂਚ ਕੀਤੀ ਗਈ।
ਮੰਤਰੀ ਜੌੜਾਮਾਜਰਾ ਨੇ ਦੱਸਿਆ ਕਿ ਤਾਜ਼ਾ ਅੰਕੜਿਆਂ ਅਨੁਸਾਰ ਐਸ.ਏ.ਐਸ.ਨਗਰ ਵਿੱਚ ਕੁੱਲ 44026 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ ਅਤੇ 5449 ਲੈਬ ਟੈਸਟ ਕੀਤੇ ਗਏ ਹਨ, ਜਦਕਿ ਜ਼ਿਲ੍ਹਾ ਲੁਧਿਆਣਾ ਨੇ 35504 ਮਰੀਜ਼ਾਂ ਅਤੇ 3853 ਕਲੀਨਿਕਲ ਟੈਸਟਾਂ ਦੇ ਨਾਲ 23 ਜ਼ਿਲ੍ਹਿਆਂ ਵਿੱਚੋਂ ਪਹਿਲੇ ਸਥਾਨ ‘ਤੇ ਰਿਹਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਨੇ 26377 ਮਰੀਜ਼ਾਂ ਅਤੇ 3193 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ, 15 ਅਗਸਤ ਤੋਂ 11 ਸਤੰਬਰ, 2022 ਤੱਕ ਸੂਬੇ ਭਰ ਵਿੱਚ ਕੁੱਲ 39414 ਕਲੀਨਿਕਲ ਟੈਸਟਾਂ ਨਾਲ ਮਰੀਜ਼ਾਂ ਦੀ ਗਿਣਤੀ 3,01,948 ਤੱਕ ਪਹੁੰਚ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: