ਚੰਡੀਗੜ੍ਹ : ਨੈਸ਼ਨਲ ਲੈਵਲ ਦੇ ਸ਼ੂਟਰ ਅਤੇ ਐਡਵੋਕੇਟ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ਼ ਸਿੱਪੀ ਦੇ ਕਤਲ ਕੇਸ ਵਿੱਚ ਸੀਬੀਆਈ ਵੱਲੋਂ ਅਨਸਟਰੇਸਡ ਰਿਪੋਰਟ ਦੇ ਖਿਲਾਫ ਸੀਬੀਆਈ ਅਦਾਲਤ ਚੰਡੀਗੜ੍ਹ ਵਿੱਚ ਪਟੀਸ਼ਨ ਦਾਖਲ ਕੀਤੀ ਹੈ, ਜਿਸ ਪਿੱਛੋਂ ਅਦਾਲਤ ਨੇ ਸੀਬੀਆਈ ਨੂੰ ਚੱਲ ਰਹੀ ਜਾਂਚ ਦੀ ਸਥਿਤੀ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਿੱਪੀ ਸਿੱਧੂ ਦਾ 20 ਸਤੰਬਰ 2015 ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਪਰ ਨਾ ਤਾਂ ਪੁਲਿਸ ਅਤੇ ਨਾ ਹੀ ਸੀਬੀਆਈ ਅਜੇ ਤੱਕ ਕਾਤਲਾਂ ਤੱਕ ਪਹੁੰਚ ਸਕੀ ਹੈ।
ਸੀਬੀਆਈ ਨੇ ਇਸ ਮਾਮਲੇ ਵਿੱਚ ਅਨਟਰੇਸਡ ਰਿਪੋਰਟ ਦਾਇਰ ਕੀਤੀ ਸੀ, ਜਿਸ ਦਾ ਸਿੱਪੀ ਸਿੱਧੂ ਦੇ ਰਿਸ਼ਤੇਦਾਰਾਂ ਨੇ ਵਿਰੋਧ ਕੀਤਾ ਸੀ। ਸੀਬੀਆਈ ਅਦਾਲਤ ਵਿੱਚ ਦਾਇਰ ਇੱਕ ਵਿਰੋਧ ਪਟੀਸ਼ਨ ਵਿੱਚ ਸਿੱਪੀ ਦੀ ਮਾਂ ਅਤੇ ਭਰਾ ਨੇ ਅਦਾਲਤ ਨੂੰ ਰਿਪੋਰਟ ਸਵੀਕਾਰ ਨਾ ਕਰਨ ਦੀ ਬੇਨਤੀ ਕੀਤੀ।
ਸਿੱਧੂ ਦੇ ਭਰਾ ਨੇ ਸੀਬੀਆਈ ਦੀ ਅਨਟਰੇਸਡ ਰਿਪੋਰਟ ‘ਤੇ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਇਸ ਮਾਮਲੇ ‘ਚ ਦੋਸ਼ੀਆਂ ਖਿਲਾਫ ਕਾਫੀ ਸਬੂਤ ਹਨ। ਅਦਾਲਤ ਦਾ ਇਹ ਨਿਰਦੇਸ਼ ਸੀਬੀਆਈ ਵੱਲੋਂ ਅੰਤਿਮ ਰਿਪੋਰਟ ਦਾਇਰ ਕਰਨ ਲਈ ਕੁਝ ਸਮਾਂ ਮੰਗਣ ਲਈ ਮੁਲਤਵੀ ਕਰਨ ਦੀ ਅਰਜ਼ੀ ਦਾਇਰ ਕਰਨ ਤੋਂ ਬਾਅਦ ਆਇਆ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਸਪੈਸ਼ਲ ਜੁਡੀਸ਼ੀਅਲ ਮੈਜਿਸਟਰੇਟ ਇੰਦਰਜੀਤ ਸਿੰਘ ਨੇ ਆਪਣੇ ਹੁਕਮ ਵਿੱਚ ਕਿਹਾ ਹੈ ਕਿ ਸੀਬੀਆਈ ਵੱਲੋਂ ਭੇਜੀ ਗਈ ਅਰਜ਼ੀ ਦੀ ਪੜਚੋਲ ਵਿੱਚ ਦੱਸਿਆ ਗਿਆ ਹੈ ਕਿ ਕਿ ਜਾਂਚ ਅਧਿਕਾਰੀ ਵੱਲੋਂ ਚੱਲ ਰਹੀ ਜਾਂਚ ਦਾ ਕੋਈ ਵੇਰਵਾ ਨਹੀਂ ਦਿੱਤਾ ਗਿਆ ਹੈ। ਇਸ ਲਈ ਜਾਂਚ ਅਧਿਕਾਰੀ ਨੂੰ 14 ਫਰਵਰੀ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਅਤੇ ਜਾਂਚ ਦੀ ਮੌਜੂਦਾ ਸਥਿਤੀ ਸਪੱਸ਼ਟ ਕਰਨ ਲਈ ਨੋਟਿਸ ਜਾਰੀ ਕੀਤਾ ਜਾਵੇ।