ਫਰੀਦਕੋਟ ਅਦਾਲਤ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 29 ਤਰੀਕ ਨੂੰ ਪੰਜਾਬ ਲਿਆਉਣ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ, ਜਿਨ੍ਹਾਂ ਨੂੰ ਡੇਰਾ ਮੁਖੀ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ‘ਤੇ ਕੱਲ੍ਹ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਇਹ ਪ੍ਰੋਡਕਸ਼ਨ ਵਾਰੰਟ ਸਾਲ 2015 ਦੇ ਬਰਗਾੜੀ ਬੇਅਦਬੀ ਮਾਮਲਿਆਂ ਬਾਰੇ ਐੱਸ. ਆਈ. ਟੀ. ਵੱਲੋਂ ਪੁੱਛ-ਗਿੱਛ ਲਈ ਜਾਰੀ ਕੀਤੇ ਗਏ ਹਨ।
ਉਸ ਨੇ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖਲ ਕਰ ਦਿੱਤੀ ਹੈ। ਦੱਸ ਦੇਈਏ ਕਿ ਐੱਸਆਈਟੀ ਵੱਲੋਂ ਬੇਅਦਬੀ ਮਾਮਲੇ ਵਿੱਚ ਪੁੱਛਗਿੱਛ ਲਈ ਫਰੀਦਕੋਟ ਅਦਾਲਤ ਨੇ ਰਾਮ ਰਹੀਮ ਖਿਲਾਫ ਮੁਕੱਦਮਾ ਨੰ. 63 ਲਈ ਪ੍ਰੋਡਕਸ਼ਨ ਵਾਰੰਟ ‘ਤੇ ਜਾਰੀ ਕੀਤੇ ਹਨ।
ਇਸ ਤੋਂ ਪਹਿਲਾਂ ਵੀ ਐੱਸ. ਆਈ. ਟੀ. ਨੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਤੋਂ ਪੁੱਛ-ਗਿੱਛ ਲਈ ਐੱਸ. ਪੀ, ਰੋਹਤਕ ਨਾਲ ਸੰਪਰਕ ਕੀਤਾ ਸੀ, ਪਰ ਉਨ੍ਹਾਂ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ ਸੀ। ਪਰ ਹੁਣ ਫਰੀਦਕੋਟ ਜ਼ਿਲ੍ਹਾ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਕੱਢੇ ਹਨ, ਇਹ ਵਾਰੰਟ ਹਰਿਆਣਾ ਦੇ ਐੱਸ.ਪੀ. ਨੂੰ ਹੀ ਭੇਜੇ ਗਏ ਹਨ ਤਾਂ ਜੋ ਦੋਸ਼ੀ ਪੁੱਛਗਿੱਛ ਕਰਨ ਲਈ ਪੰਜਾਬ ਹਵਾਲੇ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਸ ਤੋਂ ਪਹਿਲਾਂ ਹੀ ਰਾਮ ਰਹੀਮ ਨੇ ਅਗਾਊਂ ਜ਼ਮਾਨਤ ਲਈ ਹਾਈਕੋਰਟ ਵਿੱਚ ਅਰਜ਼ੀ ਲਾ ਦਿੱਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਰਾਮ ਰਹੀਮ ਨੂੰ ਪੰਜਾਬ ਵਿੱਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਉਸ ‘ਤੇ ਹੋਰ ਮਾਮਲੇ ਵੀ ਲਾਏ ਜਾ ਸਕਦੇ ਹਨ, ਇਸ ਲਈ ਹਰਿਆਣਾ ਵਿੱਚ ਆ ਕੇ ਹੀ ਪੁੱਛਗਿੱਛ ਕੀਤੀ ਜਾਵੇ।
ਇਹ ਵੀ ਪੜ੍ਹੋ : ਕੈਨੇਡਾ : ਦੋ ਡੁੱਬਦੇ ਲੋਕਾਂ ਦੀ ਦਸਤਾਰ ਨਾਲ ਜਾਨ ਬਚਾਉਣ ਵਾਲੇ 5 ਨੌਜਵਾਨ ਕੀਤੇ ਗਏ ਸਨਮਾਨਿਤ
ਇਥੇ ਤੁਹਾਨੂੰ ਦੱਸ ਦੇਈਏ ਜੇਕਰ ਰਾਮ ਰਹੀਮ ਨੂੰ ਅਗਾਊਂ ਜ਼ਮਾਨਤ ਮਿਲ ਜਾਂਦੀ ਹੈ ਤਾਂ ਉਸ ਨੂੰ ਪੰਜਾਬ ਵਿੱਚ ਗ੍ਰਿਫਤਾਰ ਨਹੀਂ ਕੀਤਾ ਜਾ ਸਕਦਾ। ਇਸ ਅਰਜ਼ੀ ‘ਤੇ ਕੱਲ੍ਹ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ ਤਾਂ ਵੇਖਣਾ ਹੋਵੇਗਾ ਕਿ ਅਦਾਲਤ ਦਾ ਕੀ ਰੁਖ਼ ਰਹੇਗਾ। ਇਸ ਦੇ ਨਾਲ ਹੀ ਰਾਮ ਰਹੀਮ ਦੇ ਵਕੀਲ ਵੱਲੋਂ ਪ੍ਰੋਡਕਸ਼ਨ ਵਾਰੰਟ ਰੱਦ ਕਰਨ ਦੀ ਪਟੀਸ਼ਨ ਵੀ ਲਾਈ ਜਾਵੇਗੀ।