ਪੰਜਾਬ ਪੁਲਿਸ ਦੀ ਵਰਦੀ ਦੇ ਗਲਤ ਇਸਤੇਮਾਲ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਮੋਹਾਲੀ ਵਾਸੀ ਨਿਖਿਲ ਵੱਲੋਂ ਜਨਹਿਤ ਪਟੀਸ਼ਨ ਵਿਚ ਕਿਹਾ ਗਿਆ ਕਿ ਫਰਜ਼ੀ ਸੋਸ਼ਲ ਮੀਡੀਆ ਅਕਾਊਂਟ ਬਣਾ ਕੇ ਪੁਲਿਸ ਦੀ ਵਰਦੀ ਮਾਡਲਿੰਗ ਦੀ ਤਰ੍ਹਾਂ ਫੋਟੋ ਸਾਂਝੀ ਕੀਤੀ ਜਾ ਰਹੀ ਹੈ। ਇਨ੍ਹਾਂ ਫਰਜ਼ੀ ਅਕਾਊਂਟ ਨੂੰ ਰੋਕਣ ਦੀ ਜਗ੍ਹਾ ਪੁਲਿਸ ਮੁਲਾਜ਼ਮ ਤੇ ਅਫਸਰ ਵਰਦੀ ਵਿਚ ਮਾਡਲ ਦੀ ਤਰ੍ਹਾਂ ਫੋਟੋ ਖਿਚਵਾ ਕੇ ਇਨ੍ਹਾਂ ਅਕਾਊਂਟਾਂ ‘ਤੇ ਸਾਂਝਾ ਕਰਦੇ ਹਨ। ਇਸ ਤਰ੍ਹਾਂ ਵਰਦੀ ਪਹਿਨਣ ਵਾਲਿਆਂ ਨੂੰ ਆਮ ਲੋਕਾਂ ਤੋਂ ਬੇਹਤਰ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪਟੀਸ਼ਨ ਵਿਚ ਕਿਹਾ ਗਿਆ ਕਿ ਇਹ ਵਰਦੀ ਦਾ ਗਲਤ ਇਸਤੇਮਾਲ ਤੇ ਅਪਮਾਨ ਕਰਨਾ ਹੈ। ਪਟੀਸ਼ਨ ਵਿਚ ਕਿਹਾ ਗਿਆ ਕਿ ਹੁਣੇ ਜਿਹੇ ਰੱਖਿਆ ਮੰਤਰਾਲੇ ਨੇ ਫੌਜ ਦੇ ਜਵਾਨਾਂ ਦੇ ਸੋਸ਼ਲ ਮੀਡੀਆ ਇਸਤੇਮਾਲ ਕਰਨ ‘ਤੇ ਰੋਕ ਲਗਾਈ ਹੈ। ਇਸ ਦੇ ਨਾਲ ਹੀ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਨੂੰ ਵੀ ਹਦਾਇਤ ਦਿੱਤੀ ਹੈ ਕਿ ਉਹ ਵਰਦੀ ਵਿਚ ਆਪਣੀ ਫੋਟੋ ਸੋਸ਼ਲ ਮੀਡੀਆ ‘ਤੇ ਨਾ ਪਾਉਣ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ‘ਚ 19 ਜਨਵਰੀ ਨੂੰ ਛੁੱਟੀ ਦਾ ਐਲਾਨ
ਦੂਜੇ ਪਾਸੇ ਪੰਜਾਬ ਪੁਲਿਸ ਦੇ ਅਧਿਕਾਰੀ ਵਰਦੀ ਦਾ ਗਲਤ ਇਸਤੇਮਾਲ ਰੋਕਣ ਦੀ ਬਜਾਏ ਖੁਦ ਇਸ ਦਾ ਪ੍ਰਚਾਰ ਕਰ ਰਹੇ ਹਨ। ਪਟੀਸ਼ਨ ਵਿਚ ਕਿਹਾ ਗਿਆ ਕਿ ਸੂਬਾ ਸਰਕਾਰ ਨੇ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਪੁਲਿਸ ਸ਼ਿਕਾਇਤ ਅਥਾਰਟੀ ਦਾ ਗਠਨ ਵੀ ਨਹੀਂ ਕੀਤਾ ਹੈ। ਇਸ ਲਈ ਮਾਮਲੇ ਨੂੰ ਹਾਈਕੋਰਟ ਦੇ ਸਾਹਮਣੇ ਲਿਾਉਣਾ ਪਿਆ। ਹਾਈਕੋਰਟ ਨੇ ਇਸ ‘ਤੇ ਪੰਜਾਬ ਸਰਕਾਰ ਨੂੰ ਪੱਖ ਰੱਖਣ ਨੂੰ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: