ਨਵੀਂ ਦਿੱਲੀ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਵਧ ਰਹੀਆਂ ਹਨ। ਐਤਵਾਰ ਨੂੰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ।
ਪੈਟਰੋਲ ਤੇ ਡੀਜ਼ਲ ਵਿੱਚ ਅੱਜ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਲਗਾਤਾਰ ਮਹਿੰਗਾ ਹੋਣ ਨਾਲ ਪੈਟਰੋਲ ਤੇ ਡੀਜ਼ਲ ਦੇ ਰੇਟ ਅਸਮਾਨੀਂ ਛੂਹਣ ਲੱਗੇ ਹਨ। ਦਿਲਚਸਪ ਗੱਲ ਇਹ ਹੈ ਕਿ ਹੁਣ ਜਹਾਜ਼ ਈਂਧਣ ਨਾਲੋਂ ਵੀ ਪੈਟਰੋਲ, ਡੀਜ਼ਲ ਦੀ ਕੀਮਤ 30 ਫੀਸਦੀ ਜ਼ਿਆਦਾ ਹੋ ਗਈ ਹੈ। ਦਿੱਲੀ ਵਿੱਚ ਪੈਟਰੋਲ 105.84 ਰੁਪਏ, ਜਦੋਂ ਕਿ ਜਹਾਜ਼ ਈਂਧਣ ਯਾਨੀ ਏ. ਟੀ. ਐੱਫ. 79 ਰੁਪਏ ਪ੍ਰਤੀ ਲਿਟਰ ਹੈ।
ਕੌਮਾਂਤਰੀ ਪੱਧਰ ‘ਤੇ ਕੱਚਾ ਤੇਲ ਮਹਿੰਗਾ ਹੋਣ ਕਾਰਨ ਘਰੇਲੂ ਬਾਜ਼ਾਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (ਆਈਓਸੀਐਲ) ਦੇ ਤਾਜ਼ਾ ਅਪਡੇਟ ਮੁਤਾਬਕ ਦਿੱਲੀ ਦੇ ਇੰਡੀਅਨ ਆਇਲ (ਆਈਓਸੀ) ਪੰਪ ‘ਤੇ ਪੈਟਰੋਲ 105.84 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜਦੋਂਕਿ ਡੀਜ਼ਲ 94.57 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters
ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਅਸੀਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।
ਇਹ ਵੀ ਪੜ੍ਹੋ : ਸਿਰਫ ਕਤਲ ਨਹੀਂ ਬੇਅਦਬੀ ਮਾਮਲੇ ਦੀ ਵੀ ਹੋਵੇ ਜਾਂਚ- ਨਿਹੰਗ ਸਿੰਘਾਂ ਨੇ ਸੋਨੀਪਤ ਦੇ ਐਸਪੀ ਅੱਗੇ ਚੁੱਕੀ ਮੰਗ
ਤੁਹਾਨੂੰ ਦੱਸ ਦੇਈਏ ਕਿ ਸਥਾਨਕ ਟੈਕਸਾਂ ਦੇ ਅਧਾਰ ‘ਤੇ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖਰੀਆਂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਮੁੱਲ ਦੇ ਅਧਾਰ ‘ਤੇ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ।
ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਿਰਫ ਇੱਕ ਐਸਐਮਐਸ ਰਾਹੀਂ ਜਾਣ ਸਕਦੇ ਹੋ। ਇਸਦੇ ਲਈ ਇੰਡੀਅਨ ਆਇਲ (ਆਈਓਸੀਐਲ) ਦੇ ਗਾਹਕਾਂ ਨੂੰ ਆਰਐਸਪੀ ਕੋਡ ਲਿਖ ਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ।