ਪੰਜਾਬ ਦੇ ਲੋਕਾਂ ਤੇ ਮਹਿੰਗਾਈ ਦੀ ਇੱਕ ਹੋਰ ਮਾਰ ਪਈ ਹੈ। ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ 1 ਰੁਪਏ ਵਧਾ ਦਿੱਤਾ ਹੈ। ਵਧੀਆਂ ਕੀਮਤਾਂ ਅੱਧੀ ਰਾਤ 12 ਤੋਂ ਲਾਗੂ ਹੋ ਗਈਆਂ ਹਨ। ਸੂਤਰਾਂ ਅਨੁਸਾਰ ਕੱਲ੍ਹ ਮਾਨਸਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਸਰਕਾਰ ਵੱਲੋਂ ਇਸ ‘ਤੇ ਕੁਝ ਨਹੀਂ ਕਿਹਾ ਗਿਆ ਹੈ।
ਪੈਟਰੋਲ ਦੀ ਵੈਟ ਦਰ ਵਿੱਚ ਲਗਭਗ 1.8% ਦਾ ਵਾਧਾ ਕੀਤਾ ਗਿਆ ਹੈ। ਇਸ ਕਾਰਨ ਪੈਟਰੋਲ 92 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਜਦੋਂ ਕਿ ਵੈਟ ਦਰ ਵਿੱਚ 1.13 ਫੀਸਦੀ ਵਾਧੇ ਕਾਰਨ ਡੀਜ਼ਲ 90 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਹ ਦਰ ਵਿੱਚ 10% ਸਰਚਾਰਜ ਵੀ ਸ਼ਾਮਲ ਹੈ। ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾਉਣ ਦੇ ਫੈਸਲੇ ਦੀ ਕਿਸੇ ਨੂੰ ਵੀ ਜਾਣਕਾਰੀ ਨਹੀਂ ਸੀ।
ਇਹ ਵੀ ਪੜ੍ਹੋ : ਬਾਲੀਵੁੱਡ ਨੂੰ ਇੱਕ ਹੋਰ ਝਟਕਾ, ਮਸ਼ਹੂਰ ਅਦਾਕਾਰ ਮੰਗਲ ਢਿੱਲੋਂ ਦਾ ਹੋਇਆ ਦੇਹਾਂਤ
ਵੈਟ ਵਧਣ ਕਾਰਨ ਮੁਹਾਲੀ ਵਿੱਚ ਜਿੱਥੇ ਪਹਿਲਾਂ ਪ੍ਰਤੀ ਲੀਟਰ ਪੈਟਰੋਲ 98.3 ਰੁਪਏ ਵਿੱਚ ਮਿਲਦਾ ਸੀ, ਹੁਣ ਇਹ ਵਧ ਕੇ 98.95 ਰੁਪਏ ਹੋ ਗਿਆ ਹੈ। ਜਦਕਿ 88.35 ਰੁਪਏ ਪ੍ਰਤੀ ਲੀਟਰ ਡੀਜ਼ਲ ਦੀ ਕੀਮਤ 89.25 ਰੁਪਏ ਹੋ ਗਈ ਹੈ। ਹੁਣ ਲੋਕਾਂ ਨੂੰ ਨਵੀਂ ਕੀਮਤਾਂ ਤੇ ਪੈਟਰੋਲ ਅਤੇ ਡੀਜ਼ਲ ਖਰੀਦਣਾ ਪਵੇਗਾ, ਜਿਸ ਕਾਰਨ ਆਮ ਲੋਕਾਂ ਦੀਆਂ ਜੇਬ ਤੇ ਬੋਝ ਵਧੇਗਾ।
ਵੀਡੀਓ ਲਈ ਕਲਿੱਕ ਕਰੋ -: