ਪੈਟਰੋਲ ਤੇ ਡੀਜ਼ਲ ਦੀ ਮਹਿੰਗਾਈ ਤੋਂ ਆਮ ਆਦਮੀ ਨੂੰ ਜਲਦ ਰਾਹਤ ਮਿਲ ਸਕਦੀ ਹੈ। ਸਰਕਾਰ ਪੈਟਰੋਲ-ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿੱਚ ਕਟੌਕੀ ਕਰਨ ‘ਤੇ ਵਿਚਾਰ ਕਰ ਰਹੀ ਹੈ।
ਇੱਰਰਿਪੋਰਟ ਮੁਤਾਬਕ ਪੈਟਰੋਲੀਅਮ ਐੰਡ ਨੈਚੁਰਲ ਗੈਸ ਮੰਤਰਾਲਾ ਤੇ ਵਿੱਤ ਮੰਤਰਾਲਾ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਨੂੰ ਲੈ ਕੇ ਵਿਚਾਰ-ਵਟਾਂਦਰਾ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਮੰਗਲਵਾਰ ਨੂੰ ਤੇਲ ਕੰਪਨੀਆਂ ਨੇ ਲਗਾਤਾਰ ਛੇਵੇਂ ਦਿਨ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਤੇਲ ਦੀਆਂ ਕੀਮਤਾਂ ਸਥਿਰ ਹਨ। 22 ਮਾਰਚ ਤੋਂ ਹੁਣ ਤੱਕ ਤੇਲ 10 ਰੁਪਏ ਮਹਿੰਗਾ ਹੋ ਚੁੱਕਾ ਹੈ।
ਹਾਲਾਂਕਿ ਰਿਪੋਰਟ ਮੁਤਾਬਕ ਸਰਕਾਰ ਐੱਲ.ਪੀ.ਜੀ. ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕਰ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਸਰਕਾਰ ਐੱਲ.ਪੀ.ਜੀ. ਦੀਆਂ ਕੀਮਤਾਂ ‘ਤੇ ਨੇੜਿਓਂ ਨਜ਼ਰ ਰਖ ਰਹੀ ਹੈ। ਸਰਕਾਰ ਘਰੇਲੂ ਐੱਲ.ਪੀ.ਜੀ. ਸਿਲੰਡਰ ਦੀ ਕੀਮਤ ਸਥਿਰ ਰਖਣਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਕਮਰਸ਼ੀਅਲ ਐੱਲ.ਪੀ.ਜੀ. ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋ ਸਕਦਾ ਹੈ।
ਦੱਸ ਦੇਈਏ ਕਿ ਵਿੱਤ ਮੰਤਰਾਲਾ ਨੇ ਪਿਛਲੇ ਸਾਲ ਲੋਕ ਸਭਾ ਵਿੱਚ ਲਿਖਤੀ ਜਵਾਬ ਵਿੱਚ ਕਿਹਾ ਸੀ ਕਿ ਸਰਕਾਰ ਪੈਟਰੋਲ ‘ਤੇ 27.90 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 21.80 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਤੋਂ ਕਮਾਈ ਕਰ ਰਹੀ ਹੈ।
ਕੇਂਦਰ ਸਰਕਾਰ ਨੇ ਪਿਛਲੇ ਸਾਲ ਨਵੰਬਰ ਵਿੱਚ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ ਕੀਤੀ ਸੀ। ਉਸ ਸਮੇਂ ਸਰਕਾਰ ਨੇ ਪੈਟਰੋਲ ‘ਤੇ 5 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ‘ਤੇ 10 ਰੁਪਏ ਪ੍ਰਤੀ ਲੀਟਰ ਦੀ ਕਮੀ ਕੀਤੀ ਸੀ। ਜੇ ਸਰਕਾਰ ਇੱਕ ਵਾਰ ਫਿਰ ਪੈਟਰੋਲ ਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕਰਦੀ ਹੈ ਤਾਂ ਤੇਲ ਸਸਤੇ ਹੋ ਜਾਣਗੇ।
ਦੱਸ ਦੇਈਏ ਕਿ 137 ਦਿਨਾਂ ਬਾਅਦ ਤੇਲ ਕੰਪਨੀਆਂ ਨੇ 22 ਮਾਰਚ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਈਆਂ ਸਨ। ਉਦੋਂ ਤੋਂ ਲੈ ਕੇਹੁਣ ਤੱਕ ਪੈਟਰੋਲ ਤੇ ਡੀਜ਼ਲ ਦੇ ਰੇਟ 10 ਰੁਪਏ ਤੱਕ ਵਧ ਚੁੱਕੇ ਹਨ। ਹਾਲਾਂਕਿ, ਤੇਲ ਕੰਪਨੀਆਂ ਬੀਤੇ ਕੁਝ ਦਿਨਾਂ ਤੋਂ ਕੀਮਤਾਂ ਵਿੱਚ ਵਾਧਾ ਨਹੀਂ ਕਰ ਰਹੀ ਹੈ। ਤੇਲ ਦੀਆਂ ਕੀਮਤਾਂ ਬੀਤੇ 6 ਦਿਨਾਂ ਤੋਂ ਸਥਿਰ ਹਨ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਦੂਜੇ ਪਾਸੇ ਸਰਕਾਰ ਐੱਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਵਧਾ ਸਕਦੀ ਹੈ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਘੱਟ ਹੈ, ਪਰ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਧ ਸਕਦੀਆਂ ਹਨ। ਐੱਲ.ਪੀ.ਜੀ. ਦੀ ਕੀਮਤ ਨਵੰਬਰ 2022 ਤੋਂ ਲਗਾਤਾਰ ਵਧਰਹੀਆਂ ਹਨ। ਦਿੱਲੀ ਵਿੱਚ 14.2 ਕਿ.ਗ੍ਰਾ. ਐੱਲ.ਪੀ.ਜੀ. ਸਿਲੰਡਰ ਦੀ ਕੀਮਤ 949.50 ਰੁਪਏ ਹੋ ਗਿਆ ਹੈ। ਨਵੰਬਰ 2022 ਤੋਂ ਇਸ ਵਿੱਚ 355 ਰੁਪਏ ਜਾਂ 60 ਫੀਸਦੀ ਵਾਧਾ ਹੋਇਆ ਹੈ।
1 ਅਪ੍ਰੈਲ 2022 ਨੂੰ ਐੱਲ.ਪੀ.ਜੀ. ਗੈਸ ਸਿਲੰਡਰ ਦੀਆਂ ਕੀਮਤਾਂ 268.50 ਰੁਪਏ ਵਧੀ ਸੀ। ਪਿਛਲੇ ਮਹੀਨੇ 22 ਮਾਰਚ ਨੂੰ ਰਸੋਈ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵਧੀ ਸੀ, ਜਦਕਿ ਕਮਰਸ਼ੀਅਲ ਗੈਸ ਸਿਲੰਡਰ ਸਸਤਾ ਹੋਇਆ ਸੀ।