ਪੈਟਰੋਲ, ਡੀਜ਼ਲ ਕੀਮਤਾਂ ਬੇਸ਼ੱਕ ਅਜੇ ਸਥਿਰ ਹਨ ਪਰ ਇਨ੍ਹਾਂ ਵਿੱਚ ਜਲਦ ਹੀ ਤੇਜ਼ੀ ਦਾ ਰੁਖ਼ ਦੇਖਣ ਨੂੰ ਮਿਲਣ ਵਾਲਾ ਹੈ। ਗਲੋਬਲ ਬਾਜ਼ਾਰ ਵਿੱਚ ਫਿਲਹਾਲ ਦੀ ਘੜੀ ਕੱਚੇ ਤੇਲ ਦੀਆਂ ਕੀਮਤਾਂ ਦਾ ਰੁਖ਼ ਦੇਖਿਆ ਜਾ ਰਿਹਾ ਹੈ, ਜਿਸ ਕਾਰਨ ਪੈਟਰੋਲ-ਡੀਜ਼ਲ ਕੀਮਤਾਂ ‘ਹੋਲਡ‘ ‘ਤੇ ਹਨ। ਇਸ ਵਿਚਕਾਰ ਰਾਸ਼ਟਰੀ ਰਾਜਧਾਨੀ ਸਣੇ ਹੋਰ ਸ਼ਹਿਰਾਂ ਵਿੱਚ ਸੀ. ਐੱਨ. ਜੀ. ਦੀਆਂ ਕੀਮਤਾਂ 50 ਪੈਸੇ ਤੱਕ ਵਧਾ ਦਿੱਤੀਆਂ ਗਈਆਂ ਹਨ।
ਕੌਮੀ ਰਾਜਧਾਨੀ ਵਿੱਚ ਸੀਐਨਜੀ ਅਤੇ ਪਾਈਪ ਵਾਲੀ ਰਸੋਈ ਗੈਸ ਦੀ ਰਿਟੇਲ ਕਰਨ ਵਾਲੀ ਫਰਮ ਇੰਦਰਪ੍ਰਸਥ ਗੈਸ ਲਿਮਟਿਡ ਦੀ ਵੈਬਸਾਈਟ ‘ਤੇ ਪੋਸਟ ਕੀਤੀ ਗਈ ਜਾਣਕਾਰੀ ਮੁਤਾਬਕ ਦਿੱਲੀ ਦੇ ਐਨਸੀਟੀ ਵਿੱਚ ਸੀ. ਐੱਨ. ਜੀ. ਦੀ ਕੀਮਤ 56.51 ਰੁਪਏ ਤੋਂ ਵਧਾ ਕੇ 57.51 ਰੁਪਏ ਪ੍ਰਤੀ ਕਿਲੋਗ੍ਰਾਮ ਕਰ ਦਿੱਤੀ ਗਈ ਹੈ।
ਅੰਤਰਰਾਸ਼ਟਰੀ ਗੈਸ ਦਰਾਂ ਵਿੱਚ ਮਜ਼ਬੂਤੀ ਪਿੱਛੋਂ IGL ਸਮੇਂ-ਸਮੇਂ ‘ਤੇ CNG ਦਰਾਂ ਵਿੱਚ 50 ਪੈਸੇ ਪ੍ਰਤੀ ਕਿਲੋ ਤੱਕ ਦਾ ਵਾਧਾ ਕਰਦਾ ਰਿਹਾ ਹੈ। ਸਿਰਫ ਇਸ ਸਾਲ ਵਿੱਚ ਹੀ ਕੀਮਤਾਂ ਵਿਚ ਤਕਰੀਬਨ 4 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ।
ਦਿੱਲੀ ਤੋਂ ਇਲਾਵਾ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ CNG 1 ਰੁਪਏ ਪ੍ਰਤੀ ਕਿਲੋ ਮਹਿੰਗਾ ਹੋਵੇਗੀ। ਮੰਗਲਵਾਰ ਤੋਂ ਇਸ ਦੀ ਕੀਮਤ 59.58 ਰੁਪਏ ਪ੍ਰਤੀ ਕਿਲੋ ਹੋਵੇਗੀ। IGL ਨੇ ਘਰੇਲੂ ਰਸੋਈ ਨੂੰ ਸਪਲਾਈ ਕੀਤੀ ਪਾਈਪ ਵਾਲੀ ਰਸੋਈ ਗੈਸ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਹਾਲਾਂਕਿ ਉਮੀਦ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਲਈ ਪੰਜ ਰਾਜਾਂ ਵਿੱਚ ਚੋਣਾਂ ਖਤਮ ਹੋਣ ਦੀ ਉਡੀਕ ਕੀਤੀ ਜਾ ਰਹੀ ਸੀ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 95.41 ਰੁਪਏ ਅਤੇ ਮੁੰਬਈ ਵਿੱਚ 109.98 ਰੁਪਏ ਪ੍ਰਤੀ ਲੀਟਰ ਹੈ। ਦਿੱਲੀ ਵਿੱਚ ਡੀਜ਼ਲ ਦੀ ਕੀਮਤ 86.67 ਰੁਪਏ ਅਤੇ ਮੁੰਬਈ ਵਿੱਚ 94.14 ਰੁਪਏ ਪ੍ਰਤੀ ਲੀਟਰ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਤਿੰਨ ਅਧਿਕਾਰੀਆਂ ਨੇ ਕਿਹਾ ਕਿ PSU ਈਂਧਨ ਪ੍ਰਚੂਨ ਵਿਕਰੇਤਾ ਇੰਡੀਅਨ ਆਇਲ ਕਾਰਪੋਰੇਸ਼ਨ (IOC), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (BPCL) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਕੀਮਤਾਂ ਵਿੱਚ ਤਬਦੀਲੀ ਕਰਨ ਤੋਂ ਪਹਿਲਾਂ ਕੁਝ ਹੋਰ ਦਿਨਾਂ ਲਈ ਅੰਤਰਰਾਸ਼ਟਰੀ ਪੱਧਰ ‘ਤੇ ਉੱਭਰਦੀ ਸਥਿਤੀ ‘ਤੇ ਨਜ਼ਰ ਰੱਖਣਗੇ। ਇਹ ਫੈਸਲਾ ਸੋਮਵਾਰ ਦੇਰ ਰਾਤ ਤੱਕ ਤੇਲ ਮੰਤਰਾਲੇ ਦੇ ਅਧਿਕਾਰੀਆਂ ਨਾਲ ਕੰਪਨੀ ਦੇ ਅਧਿਕਾਰੀਆਂ ਦੀ ਮੈਰਾਥਨ ਮੀਟਿੰਗਾਂ ਤੋਂ ਬਾਅਦ ਲਿਆ ਗਿਆ ਹੈ।