ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਵਿਚਕਾਰ ਪੰਜਾਬ ਵਿੱਚ ਅੱਜ 29 ਅਕਤੂਬਰ ਨੂੰ ਪੈਟਰੋਲ ਦੀ ਕੀਮਤ 110 ਰੁਪਏ ਲਿਟਰ ਤੋਂ ਵੀ ਟੱਪ ਗਿਆ। ਉਥੇ ਹੀ ਡੀਜ਼ਲ ਦੀ ਕੀਮਤ ਵੀ 99.52 ਰੁਪਏ ਪ੍ਰਤੀ ਲਿਟਰ ਪਹੁੰਚ ਗਈ ਹੈ।
ਜਲੰਧਰ ਵਿੱਚ ਅੱਜ ਪੈਟਰੋਲ 109.57 ਰੁਪਏ ਲਿਟਰ, ਲੁਧਿਆਣਾ ਵਿੱਚ 110.25 ਰੁਪਏ, ਪਟਿਆਲਾ ਵਿੱਚ 110.09 ਰੁਪਏ ਤੇ ਅੰਮ੍ਰਿਤਸਰ ਵਿੱਚ 110.31 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ।
ਉਥੇ ਹੀ ਚੰਡੀਗੜ੍ਹ ‘ਚ ਪੈਟਰੋਲ ਦਾ ਰੇਟ 104.55 ਰੁਪਏ ਪ੍ਰਤੀ ਲਿਟਰ ‘ਤੇ ਪਹੁੰਚ ਗਿਆ ਹੈ। ਚੰਡੀਗੜ੍ਹ ‘ਚ ਸ਼ੁੱਕਰਵਾਰ ਨੂੰ ਡੀਜ਼ਲ ਦੀ ਕੀਮਤ 97.08 ਰੁਪਏ ਪ੍ਰਤੀ ਲਿਟਰ ਰਹੀ, ਜਿਸ ‘ਚ 35 ਪੈਸੇ ਪ੍ਰਤੀ ਲਿਟਰ ਦਾ ਵਾਧਾ ਦਰਜ ਕੀਤਾ ਗਿਆ। ਵੀਰਵਾਰ ਦੇ ਮੁਕਾਬਲੇ ਪੈਟਰੋਲ ਦੀ ਕੀਮਤ ‘ਚ 33 ਪੈਸੇ ਦਾ ਵਾਧਾ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੋਂ ਪਹਿਲਾਂ ਹੀ ਲੋਕ ਫਿਕਰਾਂ ਵਿੱਚ ਪਏ ਹਨ। ਡਰਾਈਵਰਾਂ ਦਾ ਕਹਿਣਾ ਹੈ ਕਿ ਲਗਾਤਾਰ ਵਧ ਰਹੀਆਂ ਕੀਮਤਾਂ ਉਨ੍ਹਾਂ ਦੀਆਂ ਜੇਬਾਂ ‘ਤੇ ਭਾਰੀ ਪੈ ਰਹੀਆਂ ਹਨ। ਪੈਟਰੋਲ-ਡੀਜ਼ਲ ਕੀਮਤਾਂ ‘ਤੇ ਕੇਂਦਰੀ ਅਤੇ ਸੂਬਾ ਪੱਧਰੀ ਟੈਕਸਾਂ ਕਾਰਨ ਲੋਕਾਂ ਨੂੰ ਮਹਿੰਗਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਪਿੰਡ ਚਕਰ ਦੀ ਸਿਮਰਨਜੀਤ ਨੂੰ ਮਿਲੇਗਾ ਅਰਜੁਨ ਐਵਾਰਡ
ਪੰਜਾਬ ਪੈਟਰੋਲੀਅਮ ਡੀਲਰ ਸੰਗਠਨ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਉਹ 7 ਨਵੰਬਰ ਤੋਂ 21 ਨਵੰਬਰ ਤੱਕ ਸੂਬੇ ਭਰ ਵਿਚ ਸ਼ਾਮ ਪੰਜ ਵਜੇ ਤੋਂ ਬਾਅਦ ਪੰਪ ਨਹੀਂ ਖੋਲ੍ਹਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ ਵਿਚ ਵੱਧ ਵੈਟ ਹੋਣ ਕਾਰਨ ਵਿਕਰੀ ਘੱਟ ਗਈ ਹੈ। ਗੌਰਤਲਬ ਹੈ ਇਸ ਸਮੇਂ ਪੈਟਰੋਲ ‘ਤੇ 32.90 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ‘ਤੇ 31.80 ਰੁਪਏ ਪ੍ਰਤੀ ਲਿਟਰ ਐਕਸਾਈਜ਼ ਡਿਊਟੀ ਹੈ। ਇਸ ਤੋਂ ਇਲਾਵਾ ਸੂਬਿਆਂ ਵਿਚ ਵੈਟ ਦੀ ਦਰ ਵੱਖ-ਵੱਖ ਹੈ।