ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅਚਾਨਕ ਭਾਰੀ ਵਾਧਾ ਹੋਇਆ ਹੈ। ਦੇਸ਼ ਦੀ ਨਿਗਰਾਨ ਸਰਕਾਰ ਨੇ ਅਚਾਨਕ ਪੈਟਰੋਲ ਦੀ ਕੀਮਤ ਵਿੱਚ ਕਰੀਬ 18 ਰੁਪਏ ਅਤੇ ਹਾਈ ਸਪੀਡ ਡੀਜ਼ਲ ਦੀ ਕੀਮਤ ਵਿੱਚ 20 ਰੁਪਏ ਦਾ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਭਾਰੀ ਵਾਧੇ ਕਾਰਨ ਪੈਟਰੋਲ 290.45 ਰੁਪਏ ਅਤੇ ਡੀਜ਼ਲ 293.40 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਨਵੀਆਂ ਕੀਮਤਾਂ ਪਾਕਿਸਤਾਨ ਦੇ ਵਿੱਤ ਵਿਭਾਗ ਦੁਆਰਾ ਸੂਚਿਤ ਕੀਤੀਆਂ ਗਈਆਂ ਹਨ। ਇਸ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਪੰਦਰਵਾੜੇ ਦੌਰਾਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਪੈਟਰੋਲੀਅਮ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਕਾਰਨ ਪਾਕਿਸਤਾਨ ਵਿੱਚ ਖਪਤਕਾਰਾਂ ਦੀਆਂ ਕੀਮਤਾਂ ਵਿੱਚ ਵੀ ਸੋਧ ਕੀਤੀ ਜਾ ਰਹੀ ਹੈ। ਨਵੀਆਂ ਕੀਮਤਾਂ 16 ਅਗਸਤ ਯਾਨੀ ਅੱਜ ਤੋਂ ਲਾਗੂ ਹੋ ਗਈਆਂ ਹਨ। ਦੱਸ ਦੇਈਏ ਕਿ ਪਾਕਿਸਤਾਨ ਨੇ ਬੇਲਆਊਟ ਪੈਕੇਜ ਲਈ ਅੰਤਰਰਾਸ਼ਟਰੀ ਮੁਦਰਾ ਫੰਡ (IMF) ਨਾਲ ਹੋਏ ਸਮਝੌਤੇ ਦੇ ਤਹਿਤ 50 ਰੁਪਏ ਪ੍ਰਤੀ ਲੀਟਰ ਤੱਕ ਪੈਟਰੋਲੀਅਮ ਡਿਊਟੀ ਲਗਾਉਣ ਲਈ ਵਚਨਬੱਧ ਕੀਤਾ ਹੈ।
ਸੋਮਵਾਰ ਨੂੰ ਹੀ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਨਿਯੁਕਤ ਕੀਤੇ ਗਏ ਅਨਵਰ-ਉਲ-ਹੱਕ ਕੱਕੜ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ। ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸਾਬਕਾ ਸੈਨੇਟ ਮੈਂਬਰ ਅਨਵਰ-ਉਲ-ਹੱਕ ਕੱਕੜ ਨੂੰ ਆਰਥਿਕ ਸੰਕਟ ਨਾਲ ਜੂਝ ਰਹੇ ਦੇਸ਼ ‘ਚ ਹੋਣ ਵਾਲੀਆਂ ਆਮ ਚੋਣਾਂ ਤੱਕ ਕਾਰਜਕਾਰੀ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਫ਼ੌਜੀ ਬਣਕੇ ਪਰਤੇ ਪੁੱਤ ਦਾ ਰੈੱਡ ਕਾਰਪੇਟ ਵਿਛਾ ਕੇ ਸਵਾਗਤ, ਦਾਦੇ ਨੇ ਬਰਸਾਏ ਫੁੱਲ, ਭਾਵੁਕ ਕਰ ਦੇਵੇਗੀ Video
ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਭੰਗ ਕੀਤੀ ਗਈ ਨੈਸ਼ਨਲ ਅਸੈਂਬਲੀ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਜਾ ਰਿਆਜ਼ ਅਹਿਮਦ ਦਰਮਿਆਨ ਸਲਾਹ-ਮਸ਼ਵਰੇ ਦੀ ਨਿਰਧਾਰਤ ਮਿਆਦ ਦੇ ਆਖਰੀ ਦਿਨ ਕੱਕੜ ਦੇ ਨਾਮ ‘ਤੇ ਸਹਿਮਤੀ ਬਣੀ। ਕੱਕੜ (52) ਬਲੋਚਿਸਤਾਨ ਸੂਬੇ ਦਾ ਇੱਕ ਪਸ਼ਤੂਨ ਹੈ ਅਤੇ ਬਲੋਚਿਸਤਾਨ ਅਵਾਮੀ ਪਾਰਟੀ (ਬੀਏਪੀ) ਦਾ ਮੈਂਬਰ ਹੈ। ਇਸ ਪਾਰਟੀ ਨੂੰ ਦੇਸ਼ ਦੇ ਸ਼ਕਤੀਸ਼ਾਲੀ ਅਦਾਰੇ (ਫ਼ੌਜ) ਦੇ ਨੇੜੇ ਮੰਨਿਆ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: