ਸ਼੍ਰੀਨਗਰ ਤੋਂ ਦਿੱਲੀ ਲਈ ਰਵਾਨਾ ਹੋਣ ਵਾਲੀ ਇੱਕ ‘ਗੋਏਅਰ’ ਦੀ ਫਲਾਈਟ ਵਿੱਚ ਬੰਬ ਮਿਲਣ ਦੀ ਸੂਚਨਾ ਮਿਲਣ ਤੋਂ ਬਾਅਦ ਏਅਰਪੋਰਟ ‘ਤੇ ਭਾਜੜਾਂ ਪੈ ਗਈਆਂ ਅਤੇ ਫਲਾਈਟ ਨੂੰ ਰੁਕਵਾ ਦਿੱਤਾ ਗਿਆ।
ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ‘ਗੋਏਅਰ’ ਕੰਪਨੀ ਦੀ ਇਹ ਫਲਾਈਟ ਸ਼੍ਰੀਨਗਰ ਤੋਂ ਦਿੱਲੀ ਲਈ ਰਵਾਨਾ ਹੋਣੀ ਸੀ। ਏਅਰਲਾਈਨਸ ਦੇ ਮੈਨੇਜਰ ਨੂੰ ਇੱਕ ਫੋਨ ਆਇਆ ਸੀ ਕਿ ਜਹਾਜ਼ ਅੰਦ ਬੰਬ ਰਖਿਆ ਹੋਇਆ ਹੈ। ਇਸ ਤੋਂ ਬਾਅਦ ਤੁਰੰਤ ਇਸ ਦੀ ਜਾਣਕਾਰੀ ਸੰਬੰਧਤ ਸੁਰੱਖਿਆ ਏਜੰਸੀਆਂ ਨੂੰ ਦਿੱਤੀ ਗਈ, ਫਲਾਈਟ ਰਵਾਨਾ ਹੋਣ ਲਈ ਤਿਆਰ ਸੀ। ਇਸ ਤੋਂ ਬਾਅਦ ਇਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਪਰ ਇਸ ਵਿੱਚ ਕੁਝ ਨਹੀਂ ਮਿਲਿਆ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਕਿਹਾ ਕਿ ਜਹਾਜ਼ ਦੀ ਡੂੰਘਾਈ ਨਾਲ ਤਲਾਸ਼ੀ ਦੌਰਾਨ ਕੁਝ ਵੀ ਨਹੀਂ ਮਿਲਿਆ।
ਅਧਿਕਾਰੀਆਂ ਨੇ ਦੱਸਿਆ ਕਿ ਗੋਏਅਰ ਦੀ ਫਲਾਈਟ ਦਿੱਲੀ ਪਰਤਣ ਵਾਲੀ ਸੀ ਪਰ ਫੋਨ ਕਾਲ ਮਿਲਣ ਤੋਂ ਬਾਅਦ ਇਸ ਨੂੰ ਸ਼੍ਰੀਨਗਰ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਏਅਰਲਾਈਨ ਦੇ ਮੈਨੇਜਰ ਨੂੰ ਜਹਾਜ਼ ਵਿਚ ਬੰਬ ਹੋਣ ਦੀ ਸੂਚਨਾ ਮਿਲੀ ਸੀ।
ਜਾਂਚ ਤੋਂ ਪਤਾ ਲੱਗਾ ਹੈ ਕਿ ਕਾਲ ਦਿੱਲੀ ਤੋਂ ਕੀਤੀ ਗਈ ਸੀ ਅਤੇ ਉਦੋਂ ਤੋਂ ਉਹ ਨੰਬਰ ਬੰਦ ਹੈ। ਕੁਮਾਰ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਏਅਰ ਪੋਰਟ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਦੱਸ ਦੇਈਏ ਕਿ ਗਰਮੀਆਂ ਦੇ ਦਿਨਾਂ ‘ਚ ਜਿਵੇਂ ਹੀ ਤਾਪਮਾਨ ਵਧਦਾ ਹੈ ਤਾਂ ਇਸ ਤੋਂ ਰਾਹਤ ਪਾਉਣ ਲਈ ਵੱਡੀ ਗਿਣਤੀ ‘ਚ ਸੈਲਾਨੀ ਸ਼੍ਰੀਨਗਰ ਦਾ ਰੁਖ਼ ਕਰਦੇ ਹਨ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ 12 ਅਪ੍ਰੈਲ ਨੂੰ ਸ਼੍ਰੀਨਗਰ ਹਵਾਈ ਅੱਡੇ ਨੇ ਰੋਜ਼ਾਨਾ ਸਭ ਤੋਂ ਵੱਧ ਆਮਦ ਦਾ ਰਿਕਾਰਡ ਬਣਾਇਆ ਹੈ। ਅਧਿਕਾਰੀਆਂ ਮੁਤਾਬਕ 12 ਅਪ੍ਰੈਲ ਨੂੰ 15 ਹਜ਼ਾਰ ਤੋਂ ਵੱਧ ਯਾਤਰੀਆਂ ਦੀ ਆਵਾਜਾਈ ਵੇਖੀ ਗਈ ਸੀ।