ਮੋਹਾਲੀ : ਸੂਬੇ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਮਾਨ ਸੰਭਾਲਦੇ ਹੀ ਹੁਣ ਸਰਕਾਰੀ ਦਫਤਰਾਂ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਤਸਵੀਰਾਂ ਫੋਟੋਆਂ ਨੂੰ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜ਼ਿਆਦਾਤਰ ਸਰਕਾਰੀ ਦਫਤਰਾਂ ਵਿਚ ਜਿਥੇ ਲੋਕਾਂ ਦੀ ਆਵਾਜਾਈ ਜ਼ਿਆਦਾ ਰਹਿੰਦੀ ਹੈ, ਉਥੇ ਮੁੱਖ ਮੰਤਰੀ ਚੰਨੀ ਦੀ ਫੋਟੋ LED ਸਕ੍ਰੀਨ ‘ਤੇ ਡਿਸਪਲੇਅ ਕੀਤੀ ਜਾ ਰਹੀ ਹੈ।
ਨਾਲ ਹੀ ਪੰਜਾਬੀ ਭਾਸ਼ਾ ਦੇ ਨਾਲ ਹੀ ਰਾਸ਼ਟਰ ਭਾਸ਼ਾ ਹਿੰਦੀ ਵਿਚ ਹੀ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਜਿਸ ਨਾਲ ਲੋਕਾਂ ਨੂੰ ਉਨ੍ਹਾਂ ਦੇ ਸੰਦੇਸ਼ ਨੂੰ ਆਸਾਨੀ ਨਾਲ ਸਮਝ ਕੇ ਉਨ੍ਹਾਂ ਨਾਲ ਜੁੜ ਸਕਣ। ਮੰਗਲਵਾਰ ਨੂੰ ਇਸ ਦੀ ਸ਼ੁਰੂਆਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਐੱਸ. ਐੱਸ. ਪੀ. ਦਫਤਰ ਵਿਚ ਹੋਈ। ਉਥੇ ਡਿਪਾਟਮੈਂਟ ਆਫ ਇਨਫਰਮੇਸ਼ਨ ਐਂਡ ਪਬਲਿਕ ਰਿਲੇਸ਼ਨ ਵਿਭਾਗ ਵੱਲੋਂ ਐੱਲ. ਈ. ਡੀ. ਸਕ੍ਰੀਨ ਲਗਾਈ ਗਈ ਹੈ। ਇਸ ਵਿਚ ਮੁੱਖ ਮੰਤਰੀ ਚੰਨੀ ਦੀ ਫੋਟੋ ਲਗਾਈ ਗਈ ਹੈ। ਇਸ ਵਿਚ ਉਨ੍ਹਾਂ ਦਾ ਸੰਦੇਸ਼ ਪੰਜਾਬ ਦੇ ਲੋਕਾਂ ਲਈ ਹਿੰਦੀ ਵਿਚ ਵੀ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ IPS ਭੁੱਲਰ ਨੇ ਸੰਭਾਲਿਆ ਪੁਲਿਸ ਕਮਿਸ਼ਨਰ ਦਾ ਚਾਰਜ, ਇੱਕ ਦਿਨ ਪਹਿਲਾਂ ਹੋਇਆ ਸੀ ਤਬਾਦਲਾ
ਇਸ ਦੇ ਪਿੱਛੇ ਕੋਸ਼ਿਸ਼ ਇਹੀ ਹੈ ਕਿ ਜੋ ਲੋਕ ਵੀ ਉਥੇ ਪਹੁੰਚਣ ਉਹ ਸਿੱਧਾ ਸੀ. ਐੱਮ. ਦੇ ਸੰਦੇਸ਼ ਨੂੰ ਆਸਾਨੀ ਨਾਲ ਜਾਣ ਸਕਣ। ਇਸ ਕਾਰਵਾਈ ਦੀ ਲੋਕਾਂ ਵੱਲੋਂ ਕਾਫੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਇਹ ਪੂਰਾ ਕੰਮ ਇੱਕ ਨਿੱਜੀ ਕੰਪਨੀ ਨੂੰ ਸੌਂਪਿਆ ਗਿਆ ਹੈ। ਇਸ ਸਬੰਧੀ ਫੇਜ਼-4 ਨਿਵਾਸੀ ਜਤਿੰਦਰ ਸ਼ਰਮਾ ਕਹਿੰਦੇ ਹਨ ਕਿ ਪੰਜਾਬ ਸਰਕਾਰ ਦੀ ਇਹ ਚੰਗੀ ਕੋਸ਼ਿਸ਼ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਫਾਇਦਾ ਮਿਲ ਰਿਹਾ ਹੈ ਜੋ ਪੰਜਾਬੀ ਨਹੀਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਸਹੂਲਤ ਹੋਰ ਸਰਕਾਰੀ ਕੰਮਾਂ ਵਿਚ ਵੀ ਦੇਣੀ ਚਾਹੀਦੀ ਹੈ। ਮੋਹਾਲੀ ਇੱਕ ਵੀ. ਆਈ. ਪੀ. ਜਿਲ੍ਹਾ ਹੈ, ਜਿਥੇ ਸਿਰਫ ਪੰਜਾਬ ਹੀ ਨਹੀਂ ਸਗੋਂ ਦੇਸ਼ ਦੇ ਸਾਰੇ ਰਾਜਾਂ ਦੇ ਲੋਕਾਂ ਤੋਂ ਇਲਾਵਾ ਵਿਦੇਸ਼ ਤੋਂ ਆਏ ਲੋਕ ਵੀ ਰਹਿੰਦੇ ਹਨ। ਅਜਿਹੇ ਵਿਚ ਲੋਕਾਂ ਦੀ ਸਹੂਲਤ ਲਈ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਹਾਲਾਂਕਿ ਸੂਬੇ ਵਿਚ ਰਾਜ ਭਾਸ਼ਾ ਐਕਟ ਪਹਿਲਾਂ ਤੋਂ ਹੀ ਲਾਗੂ ਹੈ।ਇਸ ਤਹਿਤ ਕਿਸੇ ਵੀ ਸਰਕਾਰੀ ਵਿਭਾਗ ਵਿਚ ਨੌਕਰੀ ਲਈ 10ਵੀਂ ਕਲਾਸ ਤੱਕ ਪੰਜਾਬੀ ਭਾਸ਼ਾ ਨੂੰ ਪੜ੍ਹਨ ਦੀ ਸ਼ਰਤ ਰੱਖੀ ਗਈ ਹੈ। ਉਥੇ ਇਸੇ ਸੋਚ ਨੂੰ ਧਿਆਨ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ ‘ਚ ਚਾਰ ਵਾਰ ਵਾਧੂ ਪੰਜਾਬ ਦੀ ਪ੍ਰੀਖਿਆ ਆਯੋਜਿਤ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਮੋਹਾਲੀ ਦੀ ਨਵੀਂ DC Isha Kalia ਨੇ ਸੰਭਾਲਿਆ ਅਹੁਦਾ, ਲੋਕਾਂ ਦੀ ਸ਼ਿਕਾਇਤ ਨੂੰ ਪਹਿਲ ਦੇ ਆਧਾਰ ‘ਤੇ ਸੁਣਨ ਦੇ ਦਿੱਤੇ ਨਿਰਦੇਸ਼