ਸਿੰਘੂ ਬਾਰਡਰ ਦੇ ਲਗਾਤਾਰ ਭਖ ਰਹੇ ਕਤਲ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਕਤਲ ਦੇ ਦੋਸ਼ੀ ਨਿਹੰਗ ਮੁਖੀ ਬਾਬਾ ਅਮਨ ਸਿੰਘ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਦੇ ਨਜ਼ਰ ਆ ਰਹੇ ਹਨ।
ਇਸ ਦੌਰਾਨ ਉਨ੍ਹਾਂ ਨਾਲ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਵੀ ਮੌਜੂਦ ਹਨ। ਹਾਲਾਂਕਿ ਇਹ ਤਸਵੀਰ ਜੁਲਾਈ ਮਹੀਨੇ ਦੀ ਦੱਸੀ ਜਾ ਰਹੀ ਹੈ, ਪਰ ਜਿਵੇਂ ਹੀ ਇਹ ਵਾਇਰਲ ਹੋਈ ਵਿਵਾਦ ਵਧ ਗਿਆ ਹੈ।
ਇਨ੍ਹਾਂ ਤਿੰਨਾਂ ਫੋਟੋਆਂ ਵਿੱਚ ਬਾਬਾ ਅਮਨ ਸਿੰਘ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ, ਸੁਖਮਿੰਦਰਪਾਲ ਸਿੰਘ ਗਰੇਵਾਲ ਅਤੇ ਹੋਰ ਭਾਜਪਾ ਨੇਤਾਵਾਂ ਦੇ ਨਾਲ ਦਿਖਾਈ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਫੋਟੋ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਘਰ ਲਈ ਗਈ ਸੀ।
ਇਸ ਫੋਟੋ ਸਾਹਮਣੇ ਆਉਣ ਤੋਂ ਬਾਅਦ ਨਿਹੰਗ ਸਿੰਘਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕਿਉਂਕਿ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚੇ ਸਮੇਤ ਕਈ ਹੋਰ ਪਾਰਟੀਆਂ ਉਨ੍ਹਾਂ ਦਾ ਵਿਰੋਧ ਕਰ ਰਹੀਆਂ ਸਨ।
ਵੀਡੀਓ ਲਈ ਕਲਿੱਕ ਕਰੋ :-
Gulab Jamun Recipe | ਗੁਲਾਬ ਜਾਮੁਣ ਦੀ ਰੈਸਿਪੀ | Diwali Desserts Recipe | Perfect Gulab Jamun
ਦੱਸ ਦਈਏ ਕਿ ਤਰਨ ਤਾਰਨ ਦਾ ਰਹਿਣ ਵਾਲਾ ਇੱਕ ਅਨੁਸੂਚਿਤ ਜਾਤੀ ਸਿੱਖ ਲਖਬੀਰ ਸਿੰਘ, ਸਿੰਘੂ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਸ਼ੁੱਕਰਵਾਰ ਸਵੇਰੇ ਕਿਸਾਨ ਅੰਦੋਲਨ ਵਿੱਚ ਮੌਜੂਦ ਨਿਹੰਗਾਂ ਨੇ ਤਲਵਾਰ ਨਾਲ ਉਸ ਦੀਆਂ ਬਾਹਾਂ ਅਤੇ ਲੱਤਾਂ ਵੱਢ ਕੇ ਉਸਦਾ ਕਤਲ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰ ਰਿਹਾ ਸੀ, ਇਸ ਲਈ ਉਸ ਨੂੰ ਮੌਕੇ ‘ਤੇ ਸਜ਼ਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਪਤਨੀ ਦੇ ਮਰਨ ਪਿੱਛੋਂ ਥਾਣੇ ‘ਚ ਨੌਜਵਾਨ ਨੇ ਲਿਆ ਫਾਹਾ, ਕੰਧ ‘ਤੇ ਲਿਖ ਗਿਆ ਦੋ ਜਣਿਆਂ ਦੇ ਨਾਂ